Vigilance Bureau nabs Superintendent Engineer
Latest
- CBSE 10th, 12th Result 2024: Awaited Announcement May 3, 2024
- ਬਠਿੰਡਾ ਦੇ ਹਨੇਸ਼ ਗਰਗ ਨੇ ਚੁਣੌਤੀਆਂ ਦੇ ਬਾਵਜੂਦ 90% ਨਾਲ ਪਾਸ ਕੀਤੀ 10ਵੀਂ ਜਮਾਤ April 19, 2024
- ਅਮਰੂਦ ਅਤੇ ਸ਼ਰਾਬ ਘੋਟਾਲੇ ਵਿੱਚ ਈਡੀ ਦੀ ਵੱਡੀ ਕਾਰਵਾਈ March 27, 2024
- 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ March 19, 2024
- ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ March 18, 2024
Categories
Categories
Important Links
For business inquiries mail
%d
ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਰੁਜ਼ਗਾਰ ਮੇਲਾ 24 ਤੋਂ 30 ਸਤੰਬਰ ਤੱਕ
ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ 6ਵੇਂ ਵਿਸ਼ਾਲ ਰੋਜ਼ਗਾਰ ਮੇਲੇ ਦਾ ਆਯੋਜਨ 24 ਸਤੰਬਰ ਤੋਂ 30 ਸਤੰਬਰ 2020 ਤੱਕ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ਼੍ਰੀ .ਬੀ.ਸ੍ਰੀਨਿਵਾਸਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਇਹ ਦੱਸਿਆ ਗਿਆ ਕਿ ਇਹ ਮੇਲਾ 24, 28, 29, ਅਤੇ 30 ਸਤੰਬਰ, 2020 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਮਾਲ ਰੋਡ, ਬਠਿੰਡਾ ਵਿਖੇ ਆਯੋਜਿਤ ਕੀਤਾ ਜਾਵੇਗਾ। ਮੇਲੇ ਵਿੱਚ ਆ ਰਹੀਆਂ ਕੰਪਨੀਆਂ ਵਿੱਚ ਅੱਠਵੀਂ ਪਾਸ ਤੋਂ ਲੈ ਕੇ ਉਚੇਰੀ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਆਪਣੇ ਹੁਨਰ ਮੁਤਾਬਕ ਇਸ ਰੋਜ਼ਗਾਰ ਮੇਲੇ ਵਿੱਚ ਭਾਗ ਲੈ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ www.pgrkam.com ਵੈਬਸਾਈਟ ਤੇ ਰਜਿਸਟ੍ਰੇਸ਼ਨ ਕਰ ਸਕਦੇ ਹਨ ਜਾਂ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਚਿਲਡਰਨ ਪਾਰਕ, ਸਿਵਲ ਲਾਈਨ, ਬਠਿੰਡਾ ਵਿਖੇ ਵਧੇਰੇ ਜਾਣਕਾਰੀ ਲੈਣ ਲਈ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਇਹ ਵੀ ਦੱਸਿਆ ਕਿ ਉਕਤ ਮੇਲਿਆਂ ਵਿੱਚ ਜ਼ਿਲਾ ਬਠਿੰਡਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਸ਼੍ਰੀ ਬੀ ਸ੍ਰੀਨਿਵਾਸਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਪਰਮਵੀਰ ਸਿੰਘ ਵੱਲੋਂ ਨੌਜ਼ਵਾਨਾਂ ਨੂੰ ਨਿੱਘਾ ਸੱਦਾ ਦਿੱਤਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ 6ਵੇਂ ਮੈਗਾ ਰੋਜ਼ਗਾਰ ਮੇਲੇ ਵਿੱਚ ਵਧ ਚੜ ਕੇ ਹਿੱਸਾ ਲੈਣ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ।
Share this:
Like this:
Related