ਅੱਜ 16 ਮਰੀਜ਼ਾਂ ਨੇ ਕਰੋਨਾ ‘ਤੇ ਹਾਸਲ ਕੀਤੀ ਜਿੱਤ, 467 ਕਰੋਨਾ ਸ਼ੱਕੀ ਵਿਅਕਤੀਆਂ ਦੇ ਸੈਪਲ ਜਾਂਚ ਲਈ ਭੇਜੇ

ਅੱਜ 16 ਮਰੀਜ਼ਾਂ ਨੇ ਕਰੋਨਾ ‘ਤੇ ਹਾਸਲ ਕੀਤੀ ਜਿੱਤ, 467 ਕਰੋਨਾ ਸ਼ੱਕੀ ਵਿਅਕਤੀਆਂ ਦੇ ਸੈਪਲ ਜਾਂਚ ਲਈ ਭੇਜੇ

ਮੋਗਾ 23 ਸਤੰਬਰ:
ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 33 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 397 ਹੋ ਗਈ ਹੈ ਜਿੰਨਾਂ ਵਿੱਚੋ 340 ਕੇਸਾਂ ਨੂੰ ਹੋਮ ਆਈਸੋਲੇਸਟ, 11 ਕੇਸਾਂ ਨੂੰ ਲੈਵਲ 1 ਅਤੇ 31 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਕੀਤਾ ਗਿਆ ਹੈ।
ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 38886 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 36369 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 293 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 467 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 1 ਕਰੋਨਾ ਤੋ ਪ੍ਰਭਾਵਿਤ ਮਰੀਜ਼ ਦੀ ਮੌਤ ਹੋ ਗਈ ਹੈ।  
ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜੋ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ, ਬੇਲੋੜੀ ਮੂਵਮੈਟ ਬੰਦ ਕਰਨੀ, ਆਦਿ ਸਾਵਧਾਨੀਆਂ ਨਾਲ ਅਸੀ ਕਰੋਨਾ ਤੋ ਬਚੇ ਰਹਿ ਸਕਦੇ ਹਾਂ।

ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਰੁਜ਼ਗਾਰ ਮੇਲਾ 24 ਤੋਂ 30 ਸਤੰਬਰ ਤੱਕ
GIANI ZAIL SINGH CAMPUS COLLEGE OF ENGINEERING & TECHNOLOGY, BATHINDA ORGANISED 5-DAY ONLINE FACULTY DEVELOPMENT PROGRAM ON “WASTE TECHNOLOGY”…