ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਰੁਜ਼ਗਾਰ ਮੇਲਾ 24 ਤੋਂ 30 ਸਤੰਬਰ ਤੱਕ

ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ 6ਵੇਂ ਵਿਸ਼ਾਲ ਰੋਜ਼ਗਾਰ ਮੇਲੇ ਦਾ ਆਯੋਜਨ 24 ਸਤੰਬਰ ਤੋਂ 30 ਸਤੰਬਰ 2020 ਤੱਕ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ਼੍ਰੀ .ਬੀ.ਸ੍ਰੀਨਿਵਾਸਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਇਹ ਦੱਸਿਆ ਗਿਆ ਕਿ ਇਹ ਮੇਲਾ 24, 28, 29, ਅਤੇ 30 ਸਤੰਬਰ, 2020 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਮਾਲ ਰੋਡ, ਬਠਿੰਡਾ ਵਿਖੇ ਆਯੋਜਿਤ ਕੀਤਾ ਜਾਵੇਗਾ। ਮੇਲੇ ਵਿੱਚ ਆ ਰਹੀਆਂ ਕੰਪਨੀਆਂ ਵਿੱਚ ਅੱਠਵੀਂ ਪਾਸ ਤੋਂ ਲੈ ਕੇ ਉਚੇਰੀ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਆਪਣੇ ਹੁਨਰ ਮੁਤਾਬਕ ਇਸ ਰੋਜ਼ਗਾਰ ਮੇਲੇ ਵਿੱਚ ਭਾਗ ਲੈ ਸਕਦੇ ਹਨ।

        ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ www.pgrkam.com ਵੈਬਸਾਈਟ ਤੇ ਰਜਿਸਟ੍ਰੇਸ਼ਨ ਕਰ ਸਕਦੇ ਹਨ ਜਾਂ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਚਿਲਡਰਨ ਪਾਰਕ, ਸਿਵਲ ਲਾਈਨ, ਬਠਿੰਡਾ ਵਿਖੇ ਵਧੇਰੇ ਜਾਣਕਾਰੀ ਲੈਣ ਲਈ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਇਹ ਵੀ ਦੱਸਿਆ ਕਿ ਉਕਤ ਮੇਲਿਆਂ ਵਿੱਚ ਜ਼ਿਲਾ ਬਠਿੰਡਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਇਆ ਜਾਵੇਗਾ।

         ਡਿਪਟੀ ਕਮਿਸ਼ਨਰ ਸ਼੍ਰੀ ਬੀ ਸ੍ਰੀਨਿਵਾਸਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਪਰਮਵੀਰ ਸਿੰਘ ਵੱਲੋਂ ਨੌਜ਼ਵਾਨਾਂ ਨੂੰ ਨਿੱਘਾ ਸੱਦਾ ਦਿੱਤਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ 6ਵੇਂ ਮੈਗਾ ਰੋਜ਼ਗਾਰ ਮੇਲੇ ਵਿੱਚ ਵਧ ਚੜ ਕੇ ਹਿੱਸਾ ਲੈਣ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ।

मोदी के एजेंट बन कर किसानी संघर्ष को तारपीडो करने की ताक में हैं बादल - प्रो. बलजिंदर कौर
ਅੱਜ 16 ਮਰੀਜ਼ਾਂ ਨੇ ਕਰੋਨਾ 'ਤੇ ਹਾਸਲ ਕੀਤੀ ਜਿੱਤ, 467 ਕਰੋਨਾ ਸ਼ੱਕੀ ਵਿਅਕਤੀਆਂ ਦੇ ਸੈਪਲ ਜਾਂਚ ਲਈ ਭੇਜੇ