ਜਨਤਾ ਨੂੰ ਲੋਕ ਅਦਾਲਤਾਂ ਦਾ ਫ਼ਾਇਦਾ ਪਹੁੰਚਾਉਣ ਲਈ ਕੌਮੀ ਲੋਕ ਅਦਾਲਤ 12 ਦਸੰਬਰ ਨੂੰ

ਬਠਿੰਡਾ, 10 ਦਸੰਬਰ()-ਜ਼ਿਲ•ਾ ਤੇ ਸੈਸ਼ਨ ਜੱਜ—ਕਮ—ਚੇਅਰਮੈਨ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ  ਸ੍ਰੀ ਕਮਲਜੀਤ ਲਾਂਬਾ ਦੀ ਰਹਿਨੁਮਾਈ ਹੇਠ ਜ਼ਿਲ•ਾ ਕਚਹਿਰੀ, ਬਠਿੰਡਾ, ਸਬ—ਡਵੀਜ਼ਨ  ਫੂਲ ਅਤੇ ਤਲਵੰਡੀ ਸਾਬੋ ਵਿਖੇ 12 ਦਸੰਬਰ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਨੂੰ ਲੋਕ ਅਦਾਲਤਾਂ ਦਾ ਫ਼ਾਇਦਾ ਪਹੁੰਚਾਉਣ ਲਈ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਕੌਮੀ ਲੋਕ ਅਦਾਲਤ ਦਾ ਵਿਕਲਪ ਕਰ ਕੇ ਲੋਕਾਂ ਦੇ ਸਹਿਮਤੀ ਨਾਲ ਕੇਸ ਨਿਪਟਾਏ ਜਾਣਗੇ।      
    ਸਿਵਲ ਜੱਜ (ਸ.ਡ.)/ਸੀ.ਜੇ.ਐਮ-ਕਮ-ਸਕੱਤਰ, ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਸ਼ੋਕ ਕੁਮਾਰ ਚੌਹਾਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸਲਾਹ ਅਤੇ ਸਮਝੋਤੇ ਰਾਹੀਂ ਨਿਪਟਾਰਾ ਕਰਨ,  ਇਸ ਤਰ•ਾਂ ਕਰਨ ਨਾਲ ਜਿੱਥੇ ਦੋਵਾਂ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੋਵੇਗੀ ਉੱਥੇ ਆਪਸੀ ਭਾਈਚਾਰੇ ਵਿਚ ਵੀ ਵਾਧਾ ਹੋਵੇਗਾ। ਜੇਕਰ ਕਿਸੇ ਧਿਰ ਨੇ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣਾ ਹੈ ਤਾਂ ਉਹ ਸਬੰਧਤ ਅਦਾਲਤ ਜਾਂ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਿਖੇ ਇੱਕ ਸਾਦਾ ਦਖਰਖਾਸਤ ਦੇ ਕੇ ਸਬੰਧਤ ਅਦਾਲਤ ਰਾਹੀਂ ਆਪਣੇ ਝਗੜੇ ਦਾ ਨਿਪਟਾਰਾ ਕਰਵਾ ਸਕਦਾ ਹੈ।  

PREPARATIONS STARTED TO PROVIDE FREE VACCINE TO THE RESIDENTS OF MOGA DISTRICT TO PREVENT CORONA PANDEMIC
Delhi vs Farmer - Revolution for Punjabi singers