ਮੋਗਾ: ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 4571 ਲਾਭਪਾਤਰੀਆਂ ਵੱਲੋਂ ਨਵ-ਜੰਮੇ ਅਤੇ ਜੱਚਾ-ਬੱਚਾ ਦੇ ਇਲਾਜ਼ ਲਈ 6,99,45,480 ਕਰੋੜ ਰੁਪਏ ਤੋਂ ਵੱਧ ਰਾਸ਼ੀ ਦਾ ਇਲਾਜ਼ ਕਰਵਾਇਆ ਹੈ। ਇਸ ਤਰ੍ਹਾਂ ਨਵ-ਜੰਮੇ ਅਤੇ ਜੱਚਾ-ਬੱਚਾ ਦੇ ਇਲਾਜ਼ ਲਈ ਸਰਬੱਤ ਸਿਹਤ ਬੀਮਾ ਯੋਜਨਾ ਵਰਦਾਨ ਸਾਬਿਤ ਹੋ ਰਹੀ ਹੈ। ਉਨ੍ਹਾਂ ਨੇ ਇਸ ਸਕੀਮ ਨੂੰ ਸਮਾਜਿਕ ਸੁਰੱਖਿਆ ਵਿੱਚ ਬਦਲਾਅ ਕਰਾਰ ਦੱਸਦਿਆਂ ਵੱਧ ਤੋਂ ਵੱਧ ਰਜਿਸ਼ਟ੍ਰੇਸ਼ਨ ਕਰਾਉਣ ਦਾ ਸੱਦਾ ਦਿੱਤਾ।
ਡਿਪਟੀ ਕਮਿਸ਼ਨਰ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਸਕੀਮ ਦੀ ਸ਼ੁਰੂਆਤ ਤੋਂ ਹੀ ਜ਼ਿਲ੍ਹਾ ਮੋਗਾ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਸ ਲੋਕ ਪੱਖੀ ਯੋਜਨਾ ਦਾ ਲਾਭ ਲੈਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਸ ਸਕੀਮ ਦਾ ਲਾਭ ਪਹਿਲਾਂ ਹੀ ਪੀਲੇ ਕਾਰਡ ਧਾਰਕ/ਐਕਰੀਡੇਟਿਡ ਪੱਤਰਕਾਰ, ਈ-ਰਾਸ਼ਨ ਕਾਰਡ ਲਾਭਪਾਤਰੀ, ਨਿਰਮਾਣ ਮਜ਼ਦੂਰ, ਛੋਟੇ ਵਪਾਰੀਆਂ ਅਤੇ ਜੇ-ਫਾਰਮ ਧਾਰਕ ਕਿਸਾਨਾਂ ਨੂੰ ਦਿੱਤਾ ਹੈ ਤਾਂ ਜੋ ਇਸ ਸਕੀਮ ਨੂੰ ਸਮਾਜ ਦੇ ਸਾਰੇ ਪ੍ਰਮੁੱਖ ਹਿੱਸਿਆਂ ਲਈ ਲਾਭਕਾਰੀ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਸ ਸਕੀਮ ਦੇ ਪਹਿਲੇ ਸਾਲ ਦੌਰਾਨ 453 ਰਜਿਸਟਰਡ ਲਾਭਪਾਤਰੀਆਂ ਨੇ ਨਵ-ਜੰਮੇ ਬੱਚਿਆਂ ਦੇ ਇਲਾਜ ਲਈ 17,183,700 ਰੁਪਏ ਦਾ ਇਲਾਜ਼ ਕਰਵਾਇਆ ਹੈ ਅਤੇ 2130 ਲਾਭਪਾਤਰੀਆਂ ਵੱਲੋਂ ਜੱਚਾ-ਬੱਚਾ ਇਲਾਜ਼ ਲਈ 21,150,990 ਰੁਪਏ ਦਾ ਸੂਚੀਬੱਧ ਹਸਪਤਾਲਾਂ ਤੋਂ ਇਲਾਜ਼ ਕਰਵਾਇਆ ਹੈ। ਇਸੇ ਤਰ੍ਹਾਂ ਇਸ ਯੋਜਨਾ ਦੇ ਦੂਜੇ ਸਾਲ ਦੌਰਾਨ 805 ਲਾਭਪਾਤਰੀਆਂ ਨੇ ਨਵ-ਜੰਮੇ ਦੇਖਭਾਲ ਦਾ ਲਾਭ ਲਈ 21,042,330 ਰੁਪਏ ਦਾ ਇਲਾਜ਼ ਕਰਵਾਇਆ ਹੈ। ਇਸ ਤੋਂ ਇਲਾਵਾ 1183 ਲਾਭਪਾਤਰੀਆਂ ਵੱਲੋਂ ਗਾਇਨੀਕੋਲੋਜੀ ਇਲਾਜ਼ ਲਈ 10,568,460 ਰੁਪਏ ਦਾ ਇਲਾਜ ਕਰਵਾਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੋ ਸਾਲਾਂ ਦੌਰਾਨ ਇਲਾਜ ਦੌਰਾਨ ਸਰਕਾਰ ਦੁਆਰਾ ਖਰਚ ਕੀਤੀ ਗਈ ਕੁੱਲ ਰਾਸ਼ੀ 6,99,45,480 ਰੁਪਏ ਹੈ। ਨਵ-ਜੰਮੇ ਬੱਚਿਆਂ ਦੀ ਦੇਖਭਾਲ ਵਿੱਚ ਇੰਟੈਸਿਵ ਕੇਅਰ ਯੂਨਿਟ (ਆਈ.ਸੀ.ਯ੍ਵ) ਸ਼ਾਮਲ ਹੈ ਜੋ ਕਿ ਬਿਮਾਰ ਜਾਂ ਸਮੇਂ ਤੋਂ ਪਹਿਲਾਂ ਜੰਮੇ ਬੱਚਿਆਂ ਦੀ ਦੇਖਭਾਲ ਵਿੱਚ ਮਾਹਰ ਹਨ ਅਤੇ ਜਿਥੇ ਗਰਭਵਤੀ ਔਰਤਾਂ ਦਾ ਇਲਾਜ ਕੁਸ਼ਲ ਢੰਗ ਨਾਲ ਕੀਤਾ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਇਸ ਸਕੀਮ ਤਹਿਤ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਤਾਂ ਜੋ ਉਹ ਇਸ ਸਕੀਮ ਤਹਿਤ 5 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਸਿਹਤ ਬੀਮਾ ਪ੍ਰਾਪਤ ਕਰ ਸਕਣ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਯੋਜਨਾ ਤਹਿਤ ਵੱਧ ਤੋਂ ਵੱਧ ਆਬਾਦੀ ਨੂੰ ਕਵਰ ਕਰਨ ਲਈ ਪਿੰਡ ਪੱਧਰ ‘ਤੇ ਵਿਸ਼ੇਸ਼ ਕੈਂਪ ਲਗਾ ਰਿਹਾ ਹੈ ਅਤੇ ਹੁਣ ਤੱਕ ਵੱਡੀ ਗਿਣਤੀ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਉਨ੍ਹਾਂ ਦੀ ਸਫਲਤਾ ਵਿਚ ਮਹੱਤਵਪੂਰਣ ਭੂਮਿਕਾ ਅਦਾ ਕਰਦੀ ਹੈ ਅਤੇ ਇਸ ਯੋਜਨਾ ਦਾ ਉਦੇਸ਼ ਪ੍ਰਸਿੱਧ ਹਸਪਤਾਲਾਂ ਵਿਚ ਸਰਕਾਰੀ ਖਰਚਿਆਂ ‘ਤੇ ਉੱਚ ਪੱਧਰੀ ਇਲਾਜ ਮੁਹੱਈਆ ਕਰਵਾਉਣਾ ਹੈ, ਇਸ ਲਈ ਸਾਰੇ ਯੋਗ ਲਾਭਪਾਤਰੀ ਨੂੰ ਇਸ ਸਕੀਮ ਅਧੀਨ ਰਜਿਸ਼ਟ੍ਰੇਸ਼ਨ ਕਰਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
Like this:
Like Loading...
Related
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮੋਗਾ ਦੇ 4571 ਲਾਭਪਾਤਰੀਆਂ ਨੇ ਨਵ-ਜਨਮੇ ਅਤੇ ਜੱਚਾ-ਬੱਚਾ ਦੇ ਇਲਾਜ ਲਈ ਲਿਆ ਲਾਭ

Share this:
Like this:
Related