ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਇਕ ਕਰੋੜ ਰੁਪਏ ਦੀ ਸਬਸਿਡੀ ਜਾਰੀ

ਮੋਗਾ, 2 ਮਾਰਚ: ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਮੋਗਾ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਸਥਾਪਤ ਕਰਨ ਦੇ ਮੰਤਵ ਨਾਲ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਿਭਾਗ ਵੱਲੋਂ ਇਕ ਕਰੋੜ ਰੁਪਏ ਦੀ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ ਜਿਸ ਨਾਲ ਵੱਖ-ਵੱਖ ਬੈਂਕਾਂ ਦੁਆਰਾ ਇਨਾਂ ਲਾਭਪਾਤਰੀਆਂ ਨੂੰ ਲੱਗਭੱਗ 8.25 ਕਰੋੜ ਰੁਪਏ ਦੇ ਕਰਜੇ ਉਪਲਬੱਧ ਹੋ ਜਾਣਗੇ। ਕੋਵਿਡ-19 ਦੀ ਮਹਾਂਮਾਰੀ ਦੇ ਦੌਰ ਦੌਰਾਨ ਕਾਰਪੋਰੇਸ਼ਨ ਨੂੰ ਚਾਲੂ ਮਾਲੀ ਸਾਲ ਦੌਰਾਨ ਸ਼ੇਅਰ ਕੈਪੀਟਲ ਅਤੇ ਸਬਸਿਡੀ ਦੇ ਕੁਲ 792.53 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਨੇੜਲੇ ਭਵਿੱਖ ਵਿਚ ਲਗਭਗ 170 ਲੱਖ ਰੁਪਏ ਹੋਰ ਜਾਰੀ ਹੋਣ ਦੀ ਉਮੀਦ ਹੈ।
ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਵਲੋਂ ਅਨੁਸੂਚਿਤ ਜਾਤੀਆਂ ਦੇ 14260 ਗਰੀਬ ਕਰਜਾ ਧਾਰਕਾਂ ਦੇ 50,000/- ਰੁ: ਤੱਕ ਦੇ ਕਰਜੇ ਮਾਫ ਕਰਦੇ ਹੋਏ 45.41 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਸੀ।
ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕਾਰਪੋਰੇਸ਼ਨ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਇਸ ਤੋਂ ਇਲਾਵਾ ਹੋਰ ਵੱਖ-ਵੱਖ ਸਕੀਮਾਂ ਅਧੀਨ ਹੁਣ ਤੱਕ 405 ਲਾਭਪਾਤਰੀਆਂ ਨੂੰ 703.58 ਲੱਖ ਰੁਪਏ ਦਾ ਹੋਰ ਕਰਜਾ ਵੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਅਤੇ ਇਸ ਚਾਲੂ ਸਾਲ ਦੇ ਅੰਤ ਤੱਕ ਵੱਧ ਤੋਂ ਵੱਧ ਹੋਰ ਲਾਭਪਾਤਰੀਆਂ ਨੂੰ ਵੀ ਕਰਜਾ ਮੁਹੱਈਆ ਕਰਵਾ ਦਿੱਤਾ ਜਾਵੇਗਾ। ਕਾਰਪੋਰੇਸ਼ਨ ਵਲੋਂ ਕਰਜੇ ਵੰਡਣ ਦੇ ਨਾਲ ਨਾਲ ਹੁਣ ਤੱਕ 811.46 ਲੱਖ ਰੁਪਏ ਕਰਜਿਆਂ ਦੀ ਵਸੂਲੀ ਵੀ ਕੀਤੀ ਗਈ ਹੈ ਜੋ ਕਿ ਸਲਾਹੁਣਯੋਗ ਹੈ।
ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਸ਼੍ਰੀ ਮੋਹਨ ਲਾਲ ਸੂਦ, ਵੱਲੋਂ ਜ਼ਿਲ੍ਹਾ ਮੋਗਾ ਦੇ 75 ਅਤੇ ਲੁਧਿਆਣਾ 57 ਅਨੁਸੂਚਿਤ ਜਾਤੀ ਨਾਲ ਸਬੰਧਤ ਲਾਭਪਾਤਰੀਆਂ ਨੂੰ   7.50 +5.70 ਲੱਖ ਰੁਪਏ ਦੀ ਸਬਸਿਡੀ ਦੇ ਮਨਜੂਰੀ ਪੱਤਰ ਵੰਡੇ ਗਏ।
ਇਸ ਮੌਕੇ ਜ਼ਿਲ੍ਹਾ ਮੈਨੇਜਰ ਲੁਧਿਆਣਾ ਗੁਰਪਿੰਦਰ ਸਿੰਘ, ਏ.ਡੀ.ਐਮ. ਬਲਵੀਰ ਸਿੰਘ, ਏ.ਡੀ.ਐਮ. ਬੁੱਧ ਸਿੰਘ ਖੋਖਰ, ਏ.ਡੀ.ਐਮ. ਭੁਪਿੰਦਰ ਕੁਮਾਰ, ਜ਼ਸਪਾਲ ਸਿੰਘ, ਕਰਮਜੀਤ ਸਿੰਘ, ਲਵਜੀਤ ਸਿੰਘ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।

UGC NET Exam 2021: ਯੂਜੀਸੀ ਨੈੱਟ ਪਰੀਖਿਆ ਲਈ ਅਰਜ਼ੀ ਦੇਣ ਦਾ ਅੱਜ ਆਖ਼ਿਰੀ ਦਿਨ
ਨੌਜਵਾਨਾਂ ਤੋਂ ਜਮਾਂ ਕਰਵਾਈ ਸਕਿਊਰਿਟੀ 4 ਮਾਰਚ ਤੋਂ ਦਿੱਤੀ ਜਾਵੇਗੀ ਵਾਪਸ