ਅਕਾਲੀ ਦਲ ਦੇ ਵਿਧਾਇਕਾਂ ਨੂੰ ਮਾਰਸ਼ਲਾਂ ਨੇ ਫੜ੍ਹ ਕੇ ਵਿਧਾਨ ਸਭਾ ਵਿਚੋਂ ਕੀਤਾ ਬਾਹਰ

ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਬਾਕੀ ਰਹਿੰਦੇ ਤਿੰਨ ਦਿਨਾਂ ਲਈ ਮੁਅਤਲ ਕਰ ਦਿੱਤਾ ਹੈ।  
ਅਕਾਲੀ ਦਲ ਦੇ ਵਿਧਾਇਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਾਸ਼ਣ ਦੌਰਾਨ ਵਾਰ ਵਾਰ ਹੰਗਾਮਾ ਕਰ ਰਹੇ ਸਨ ਜਿਸ ਤੋਂ ਬਾਅਦ ਸਖਤ ਕਾਰਵਾਈ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਸਦਨ ਵਿੱਚੋਂ ਬਾਹਰ ਕੱਢ ਦਿੱਤਾ । ਸਪੀਕਰ ਨੇ ਪਹਿਲਾਂ ਉਹਨਾਂ ਨੂੰ ਚੇਤਾਵਨੀ ਦਿੱਤੀ ਸੀ ਅਤੇ ਫਿਰ ਉਹਨਾਂ ਨੂੰ ਤਿੰਨ ਦਿਨਾਂ ਲਈ ਸਸਪੈਂਡ ਕਰਨ ਦਾ ਐਲਾਨ ਕੀਤਾ ਗਿਆ ।  ਪ੍ਰਾਪਤ ਜਾਣਕਾਰੀ ਅਨੁਸਾਰ ਅਕਾਲੀ ਦਲ ਦੇ ਵਿਧਾਇਕਾਂ ਨੂੰ ਮਾਰਸ਼ਲਾਂ ਨੇ ਫੜ੍ਹ ਕੇ ਜਬਰਦਸਤੀ ਵਿਧਾਨ ਸਭ ਵਿਚੋਂ ਬਾਹਰ ਕੱਢਿਆ। ਹਾਲਾਂਕਿ ਬਾਹਰ ਆਉਣ ਉਪਰੰਤ ਵੀ ਅਕਾਲੀ ਦਲ ਦੇ ਵਿਧਾਇਕ ਮੁੱਖ ਮੰਤਰੀ ਖਿਲਾਫ ਨਾਹਰੇਬਾਜ਼ੀ ਕਰਦੇ ਰਹੇ।

PUNJAB CABINET APPROVES RESTRUCTURING OF 4 MORE DEPARTMENTS & PPCB TO BOOST EFFICIENCY
Harsimrat Kaur Badal slams the Bathinda admn for not utilizing MPLAD funds allocated by her