ਬਠਿੰਡਾ, 10 ਅਪ੍ਰੈਲ : ਜ਼ਿਲ੍ਹੇ ’ਚ ਕਣਕ ਦੀ ਸਰਕਾਰੀ ਖ਼ਰੀਦ ਵੀਰਵਾਰ ਤੋਂ ਸ਼ੁਰੂ ਹੋ ਗਈ ਹੈ । ਕਣਕ ਦੀ ਸਾਰੀ ਖ਼ਰੀਦ ਆਡ਼੍ਹਤੀਆਂ ਨੂੰ ਨਾਲ ਲੈ ਕੇ ਕੀਤੀ ਜਾਵੇਗੀ । ਖ਼ਰੀਦ ਦੌਰਾਨ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕਿਸਾਨਾਂ ਦੀ ਸਿਹਤ ਦਾ ਖਿਆਲ ਰੱਖਦਿਆਂ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ । ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ । ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਅੰਦਰ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਸਬੰਧੀ ਕੀਤੀ ਗਈ ਵਰਚੁਅਲ ਮੀਟਿੰਗ ਉਪਰੰਤ ਸਾਂਝੀ ਕੀਤੀ ।
ਇਸ ਮੌਕੇ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਨਾਜ ਮੰਡੀਆਂ ਚ ਫ਼ਸਲ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ। ਕਿਸਾਨਾਂ ਲਈ ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ‘ਚ ਛਾਂ ਲਈ ਸ਼ੈੱਡ , ਪੀਣ ਲਈ ਸਾਫ਼ ਪਾਣੀ ਅਤੇ ਰੋਸ਼ਨੀ ਆਦਿ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣ ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿਚ ਪੂਰੀ ਤਰ੍ਹਾਂ ਸੁੱਕੀ ਤੇ ਸਾਫ਼-ਸੁਥਰੀ ਫ਼ਸਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕੋਈ ਪ੍ਰੇਸ਼ਾਨੀ ਨਾ ਆਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੀਆਂ ਕੁੱਲ 183 ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਕੀਤੀ ਜਾ ਰਹੀ ਹੈ । ਖ਼ਰੀਦ ਦੇ ਮੱਦੇਨਜ਼ਰ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਪਨਗ੍ਰੇਨ ,ਪਨਸਪ, ਮਾਰਕਫੈੱਡ, ਵੇਅਰ ਹਾਊਸ ਅਤੇ ਐਫ.ਸੀ.ਆਈ ਵੱਲੋਂ ਦਾਣਾ-ਦਾਣਾ ਖਰੀਦਿਆਂ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਖਰੀਦ ਕੀਤੀ ਗਈ ਕਣਕ ਦੀ ਚੌਵੀ ਘੰਟਿਆਂ ਅੰਦਰ ਕਿਸਾਨਾਂ ਨੂੰ ਪੇਮੈਂਟ ਕੀਤੀ ਜਾਵੇਗੀ ।
ਵਰਚੁਅਲ ਮੀਟਿੰਗ ਮੌਕੇ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਜਸਪ੍ਰੀਤ ਸਿੰਘ ਕਾਹਲੋਂ , ਡੀ. ਐਮ ਮਾਰਕਫੈਡ ਐਚ. ਐਸ ਧਾਲੀਵਾਲ , ਡੀ. ਐਮ ਪਨਸਪ ਵਿਕਾਸ ਗਰਗ ਅਤੇ ਡੀ.ਐਮ ਵੇਅਰਹਾਊਸ ਗਗਨਦੀਪ ਮਿੱਤਲ ਆਦਿ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ
Like this:
Like Loading...
Related
ਆੜ੍ਹਤੀਆਂ ਨੂੰ ਨਾਲ ਲੈ ਕੇ ਕੀਤੀ ਜਾਵੇਗੀ ਕਣਕ ਦੀ ਸਰਕਾਰੀ ਖਰੀਦ : ਡਿਪਟੀ ਕਮਿਸ਼ਨਰ ਬਠਿੰਡਾ

Share this:
Like this:
Related