ਸੱਤਵੇਂ ਵਿਸ਼ਾਲ ਰੋਜਗਾਰ ਮੇਲੇ ਦਾ ਆਯੋਜਨ 19 ਅਪ੍ਰੈਲ ਤੋਂ

ਬਠਿੰਡਾ, 15 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਸੱਤਵੇਂ ਵਿਸ਼ਾਲ ਰੋਜਗਾਰ ਮੇਲੇ ਦਾ ਆਯੋਜਨ 19 ਤੋਂ 30 ਅਪ੍ਰੈਲ 2021 ਤੱਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ। ਉਨਾਂ ਅਪੀਲ ਕਰਦਿਆਂ ਕਿਹਾ ਕਿ ਮੇਲਿਆਂ ਦੌਰਾਨ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

        ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੇਲਾ 19 ਤੇ 20 ਅਪੈ੍ਰਲ ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ, 23 ਅਪੈ੍ਰਲ ਨੂੰ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਅਤੇ 28 ਅਪੈ੍ਰਲ ਨੂੰ ਟੀ.ਪੀ.ਡੀ. ਮਾਲਵਾ ਕਾਲਜ ਪੰਜਾਬੀ ਯੂਨੀਵਰਸਿਟੀ ਨੇਬਰਹੁੱਡ ਕੈਂਪਸ, ਫੂਲ ਵਿਖੇ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾਣਗੇ।

        ਉਨਾਂ ਹੋਰ ਦੱਸਿਆ ਕਿ ਇਨਾਂ ਮੇਲਿਆਂ ਵਿੱਚ ਨਾਮੀ ਕੰਪਨੀਆਂ ਅਸਾਮੀਆਂ ਨੂੰ ਭਰਨ ਲਈ ਪਹੁੰਚ ਰਹੀਆਂ ਹਨ। ਅੱਠਵੀਂ ਪਾਸ ਤੋਂ ਲੈ ਕੇ ਉਚੇਰੀ ਵਿੱਦਿਅਕ ਯੋਗਤਾ ਵਾਲੇ ਚਾਹਵਾਨ ਪ੍ਰਾਰਥੀ ਆਪਣੇ ਹੁਨਰ ਮੁਤਾਬਕ ਇਨਾਂ ਰੋਜਗਾਰ ਮੇਲਿਆਂ ਵਿੱਚ ਭਾਗ ਲੈ ਸਕਦੇ ਹਨ। ਮੇਲਿਆਂ ਵਿੱਚ ਭਾਗ ਲੈਣ ਲਈ ਵਿਭਾਗ ਦੇ ਪੋਰਟਲ ਤੇ ਮੁੰਕਮਲ ਸੂਚਨਾ ਉਪਲੱਬਧ ਹੈ। ਇਸ ਤੋਂ ਇਲਾਵਾ ਚਾਹਵਾਨ ਪ੍ਰਾਰਥੀ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਚਿਲਡਰਨ ਪਾਰਕ, ਸਿਵਲ ਲਾਈਨ, ਬਠਿੰਡਾ ਵਿਖੇ ਪਹੁੰਚ ਕੇ ਵਧੇਰੇ ਜਾਣਕਾਰੀ ਲੈ ਸਕਦਾ ਹੈ।

         ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਰਮੇਸ਼ ਚੰਦਰ ਖੁੱਲਰ ਅਤੇ ਡਿਪਟੀ ਸੀ.ਈ.ਓ. ਤੀਰਥਪਾਲ ਸਿੰਘ ਨੇ ਜ਼ਿਲੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

सिंघु बॉर्डर पर कृषि कानूनों के विरोध में डटे किसानों के टेंट में अज्ञातों ने आग लगा दी
Deep Sidhu, granted Bail by Delhi Court