Sukhbir Singh Badal performs religious sewa at Takhat Damdama Sahib in Bathinda #news #punjab
Vigilance Bureau nabs Superintendent Engineer
Latest
- DRONES, HEROIN AND AMMUNITION RECOVERED BY BSF ON AMRITSAR BORDER December 14, 2024
- Farmers Call Off Delhi March for Third Time Following Police Action at Punjab-Haryana Border December 14, 2024
- Medanta Raises Awareness on Advanced Treatments for Thalassemia and Leukaemia December 14, 2024
- Sukhbir Singh Badal performs religious sewa at Takhat Damdama Sahib in Bathinda December 9, 2024
- Who is Narayan Singh Chaura? December 4, 2024
Categories
Categories
Important Links
For business inquiries mail
%d
ਲਗਾਤਾਰ ਤੀਸਰੇ ਦਿਨ ਮੌਤ ਦੀ ਦਰ, ਘਰੇਲੂ ਇਕਾਂਤਵਾਸ, ਨਵੇਂ ਪਾਜੀਵਿਟ ਤੇ ਐਕਟਿਵ ਕੇਸਾਂ ਚ ਆਈ ਗਿਰਾਵਟ
ਡਿਪਟੀ ਕਮਿਸ਼ਨਰ ਬਠਿੰਡਾ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਰਾਹਤ ਵਾਲੀ ਅਹਿਮ ਖ਼ਬਰ ਇਹ ਹੈ ਕਿ ਲਗਾਤਾਰ ਤੀਸਰੇ ਦਿਨ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਮੌਤ, ਘਰੇਲੂ ਇਕਾਂਤਵਾਸ, ਨਵੇਂ ਪਾਜੀਵਿਟ ਅਤੇ ਐਕਟਿਵ ਕੇਸਾਂ ਦੀ ਦਰ ਵਿਚ ਗਿਰਾਵਟ ਆਈ ਹੈ। ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 13 ਦੀ ਮੌਤ, 351 ਨਵੇਂ ਕੇਸ ਆਏ ਤੇ 544 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋਂ-ਆਪਣੇ ਘਰ ਵਾਪਸ ਪਰਤ ਗਏ ਹਨ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 317426 ਸੈਂਪਲ ਲਏ ਗਏ, ਜਿਨਾਂ ਚੋਂ 38003 ਪਾਜੀਟਿਵ ਕੇਸ ਆਏ, ਜਿਸ ਵਿਚੋਂ 32871 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।
ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 4281 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 851 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 3866 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।
Share this:
Like this:
Related