ਡਿਪਟੀ ਕਮਿਸ਼ਨਰ ਨੇ ਕੋਵਿਡ ਬੰਦਿਸ਼ਾਂ ’ਚ ਦਿੱਤੀ ਛੋਟ


ਬਠਿੰਡਾ, 16 ਜੂਨ : ਪੰਜਾਬ ਸਰਕਾਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਲਗਾਈਆ ਗਈਆ ਪਾਬੰਦੀਆਂ ਤਹਿਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਜ਼ਿਲੇ ਅੰਦਰ ਕਰੋਨਾ ਦੇ ਘੱਟ ਰਹੇ ਪ੍ਰਭਾਵ ਦੇ ਮੱਦੇਨਜ਼ਰ ਕੁਝ ਛੋਟਾਂ ਦੇ ਨਾਲ ਕੋਵਿਡ ਬੰਦਿਸ਼ਾਂ 25 ਜੂਨ 2021 ਤੱਕ ਵਧਾਉਣ ਦੇ ਆਦੇਸ਼ ਦਿੱਤੇ ਹਨ। ਇਨਾਂ ਹੁਕਮਾਂ ਅਨੁਸਾਰ ਰਾਤ ਦਾ ਕਰਫਿਊ ਰਾਤ ਅੱਠ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਲਾਗੂ ਰਹੇਗਾ, ਵੀਕੈਂਡ ਕਰਫਿਊ ਸ਼ਨਿਚਰਵਾਰ ਰਾਤ ਅੱਠ ਵਜੇ ਤੋਂ ਸੋਮਵਾਰ ਸਵੇਰੇ ਪੰਜ ਤੱਕ ਰਹੇਗਾ।
ਜਾਰੀ ਹੁਕਮਾਂ ਅਨੁਸਾਰ ਸਾਰੇ ਰੈਸਟੋਰੈਂਟ, ਕੈਫੇ, ਕੌਫੀ ਸ਼ੌਪਸ, ਫਾਸਟ ਫੂਡ ਆਊਟਲੈਟ, ਢਾਬੇ, ਸਿਨੇਮਾ, ਜਿੰਮ 50 ਫੀਸਦੀ ਸਮਰੱਥਾ ਨਾਲ ਖੁੱਲ ਸਕਣਗੇ ਬਸ਼ਰਤੇ ਇਨਾਂ ਦੇ ਕਾਮਿਆਂ ਦੇ ਵੈਕਸੀਨ ਦਾ ਘੱਟੋ-ਘੱਟ ਇਕ ਟੀਕਾ ਲੱਗਿਆ ਹੋਵੇ। ਏ.ਸੀ. ਬੱਸਾਂ 50 ਫੀਸਦੀ ਸਮਰੱਥਾ ਨਾਲ ਚਲਾਈਆਂ ਜਾ ਸਕਦੀਆਂ ਹਨ।
ਵਿਆਹ/ਸਸਕਾਰ ਮੌਕੇ 50 ਵਿਅਕਤੀਆਂ ਤੱਕ ਇਕੱਠ ਦੀ ਆਗਿਆ ਹੋਵੇਗੀ, ਬਾਰ/ਕਲੱਬ/ਅਹਾਤੇ ਹਾਲੇ ਬੰਦ ਹੀ ਰਹਿਣਗੇ। ਸਾਰੀਆਂ ਵਿਦਿਅਕ ਸੰਸਥਾਵਾਂ ਜਿਵੇਂ ਕਿ ਸਕੂਲ, ਕਾਲਜ ਵੀ ਹਾਲੇ ਬੰਦ ਹੀ ਰਹਿਣਗੇ।
ਜਾਰੀ ਹੁਕਮਾਂ ਅਨੁਸਾਰ ਹੇਠ ਲਿਖੀਆਂ ਗਤੀਵਿਧੀਆਂ/ਸੰਸਥਾਨ ਕੋਵਿਡ ਪਾਬੰਦੀਆਂ ਤੋਂ ਮੁਕਤ ਰਹਿਣਗੇ ਬਸ਼ਰਤੇ ਕਿ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਨੀ ਲਾਜ਼ਮੀ ਹੋਵੇਗੀ।
ਹਸਪਤਾਲ, ਵੈਟਰਨਰੀ ਹਸਪਤਾਲ ਅਤੇ ਜਨਤਕ ਤੇ ਨਿੱਜੀ ਖੇਤਰ ਦੇ ਸਾਰੇ ਸੰਸਥਾਨ ਜੋ ਕਿ ਸਾਰੀਆਂ ਦਵਾਈਆਂ ਅਤੇ ਮੈਡੀਕਲ ਉਪਕਰਨਾਂ ਦੇ ਉਤਪਾਦਨ ਅਤੇ ਸਪਲਾਈ ਨਾਲ ਸਬੰਧਤ ਹੋਣ। ਇਨਾਂ ਵਿਚ ਉਤਪਾਦਨ ਅਤੇ ਵੰਡ ਇਕਾਈਆਂ ਜਿਵੇਂ ਕਿ ਡਿਸਪੈਂਸਰੀਆਂ, ਕੈਮਿਸਟ ਅਤੇ ਫਾਰਮੇਸੀ (ਜਨ ਔਸ਼ਧੀ ਕੇਂਦਰ ਸਮੇਤ), ਲੈਬਰਾਟਰੀਆਂ, ਫਾਰਮਾਸਿਊਟੀਕਲ ਖੋਜ ਲੈਬਾਰੇਟਰੀਆਂ, ਕਲੀਨਿਕ, ਨਰਸਿੰਗ ਹੋਮ ਅਤੇ ਐਂਬੂਲੈਂਸ ਆਦਿ ਕੋਵਿਡ-19 ਦੀਆਂ ਬੰਦਿਸ਼ਾਂ ਵਿੱਚ ਸ਼ਾਮਲ ਨਹੀਂ ਹੋਣਗੇ। ਇਨਾਂ ਸੰਸਥਾਨਾਂ ਦੇ ਸਮੂਹ ਕਰਮਚਾਰੀਆਂ ਨੂੰ ਪਛਾਣ ਪੱਤਰ ਪੇਸ਼ ਕਰਨ ਉੱਤੇ ਆਉਣ-ਜਾਣ ਦੀ ਆਗਿਆ ਹੋਵੇਗੀ।
ਜ਼ਰੂਰੀ ਵਸਤਾਂ ਜਿਵੇਂ ਕਿ ਦੁੱਧ, ਡੇਅਰੀ ਅਤੇ ਪੋਲਟਰੀ ਉਤਪਾਦਾਂ ਜਿਵੇਂ ਕਿ ਬਰੈਡ, ਅੰਡੇ, ਮੀਟ ਆਦਿ ਅਤੇ ਸਬਜ਼ੀਆਂ, ਫ਼ਲ ਨਾਲ ਸਬੰਧਤ ਦੁਕਾਨਾਂ।
ਉਦਯੋਗਿਕ ਸਮਾਨ ਜਿਵੇਂ ਕਿ ਕੱਚਾ ਮਾਲ ਵੇਚਣ ਵਾਲੀਆਂ ਦੁਕਾਨਾਂ/ਸੰਸਥਾਨ, ਵਿਚੋਲਗਿਰੀ ਤੋਂ ਇਲਾਵਾ ਦਰਾਮਦ ਅਤੇ ਬਰਾਮਦ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਦੁਕਾਨਾਂ/ਸੰਸਥਾਨ।
ਮੱਛੀ ਪਾਲਣ ਨਾਲ ਸਬੰਧਤ ਗਤੀਵਿਧੀਆਂ/ਸੰਸਥਾਨ ਜਿਵੇਂ ਕਿ ਮੱਛੀ, ਮੀਟ ਅਤੇ ਇਸ ਦੇ ਉਤਪਾਦ ਜਿਨਾਂ ਵਿਚ ਮੱਛੀ ਦੇ ਦਾਣਿਆਂ ਦੀ ਸਪਲਾਈ ਸ਼ਾਮਲ ਹੈ।
ਸਫਰ ਦੇ ਕਾਗਜ਼ਾਤ ਪੇਸ਼ ਕੀਤੇ ਜਾਣ ਉਪਰੰਤ ਹਵਾਈ, ਰੇਲ ਗੱਡੀਆਂ ਅਤੇ ਬੱਸਾਂ ਰਾਹੀਂ ਯਾਤਰਾ ਕਰਨ ਵਾਲੇ ਵਿਅਕਤੀਆਂ ਦਾ ਆਉਣ-ਜਾਣ ਅਤੇ ਇਸ ਤੋਂ ਇਲਾਵਾ ਸੂਬੇ ਦੇ ਵਿੱਚ ਅਤੇ ਸੂਬੇ ਤੋਂ ਬਾਹਰ ਜ਼ਰੂਰੀ ਅਤੇ ਗੈਰ-ਜ਼ਰੂਰੀ ਵਸਤਾਂ ਲਿਜਾਣ ਵਾਲੇ ਵਾਹਨਾਂ/ਵਿਅਕਤੀਆਂ ਦਾ ਆਉਣਾ-ਜਾਣਾ।
ਸਾਰੀਆਂ ਜ਼ਰੂਰੀ ਵਸਤਾਂ ਜਿਵੇਂ ਕਿ ਭੋਜਨ, ਫਾਰਮਾਸਿਊਟੀਕਲ ਅਤੇ ਮੈਡੀਕਲ ਉਪਕਰਨ ਆਦਿ ਨੂੰ ਈ-ਕਾਮਰਸ ਰਾਹੀਂ ਪੁੱਜਦੇ ਕਰਨਾ।
ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਉਸਾਰੀ ਗਤੀਵਿਧੀਆਂ, ਖੇਤੀਬਾੜੀ ਜਿਸ ਵਿਚ ਖਰੀਦ, ਬਾਗਬਾਨੀ, ਪਸ਼ੂ ਪਾਲਣ ਅਤੇ ਵੈਟਰਨਰੀ ਸੇਵਾਵਾਂ ਸ਼ਾਮਲ ਹੋਣ, ਕੋਵਿਡ-19 ਸਬੰਧੀ ਟੀਕਾਕਰਨ ਕੈਂਪ।
ਉਤਪਾਦਨ ਉਦਯੋਗ, ਵਪਾਰਕ ਤੇ ਨਿੱਜੀ ਸੰਸਥਾਨਾਂ ਦੀਆਂ ਗਤੀਵਿਧੀਆਂ ਅਤੇ ਇਨਾਂ ਤੋਂ ਇਲਾਵਾ ਹੇਠਾਂ ਦਿੱਤੀਆਂ ਸੇਵਾਵਾਂ ਜਿਨਾਂ ਵਿਚ ਉਪਰੋਕਤ ਸਾਰੇ ਖੇਤਰਾਂ ਦੇ ਕਰਮਚਾਰੀਆਂ/ਵਰਕਰਾਂ ਦਾ ਆਉਣ-ਜਾਣ ਸ਼ਾਮਲ ਹੋਵੇ ਤੇ ਉਨਾਂ ਨੂੰ ਲਿਜਾਣ ਵਾਲੇ ਵਾਹਨਾਂ ਨੂੰ ਉਨਾਂ ਦੇ ਮਾਲਕਾਂ ਪਾਸੋਂ ਲੋੜੀਂਦਾ ਆਗਿਆ ਪੱਤਰ ਦਿਖਾਏ ਜਾਣ ਉੱਤੇ ਆਉਣ-ਜਾਣ ਦੀ ਇਜਾਜ਼ਤ।
ਟੈਲੀਕਮਿਊਨੀਕੇਸ਼ਨ, ਇੰਟਰਨੈਟ ਸੇਵਾਵਾਂ, ਪ੍ਰਸਾਰਨ ਅਤੇ ਕੇਬਲ ਸੇਵਾਵਾਂ ਤੋਂ ਇਲਾਵਾ ਆਈ.ਟੀ. ਅਤੇ ਇਸ ਦੀ ਮਦਦ ਨਾਲ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ।
ਈ-ਕਾਮਰਸ ਰਾਹੀਂ ਭੋਜਨ, ਫਾਰਮਾਸਿਊਟੀਕਲ ਅਤੇ ਮੈਡੀਕਲ ਉਪਕਰਨ ਆਦਿ ਸਮੂਹ ਜ਼ਰੂਰੀ ਵਸਤਾਂ ਪੁੱਜਦੀਆਂ ਕਰਨਾ।
ਪੈਟਰੋਲ ਪੰਪ ਅਤੇ ਪੈਟਰੋਲੀਅਮ ਉਤਪਾਦ, ਐਲ.ਪੀ.ਜੀ., ਪੈਟਰੋਲੀਅਮ ਅਤੇ ਗੈਸ ਦੇ ਪ੍ਰਚੂਨ ਤੇ ਸਟੋਰੇਜ ਆਊਟਲੈਟ, ਕੋਲਾ, ਈਂਧਣ ਅਤੇ ਬਾਲਣ।
ਬਿਜਲੀ ਉਤਪਾਦਨ, ਟਰਾਂਸਮਿਸ਼ਨ ਅਤੇ ਵੰਡ ਇਕਾਈਆਂ ਤੇ ਸੇਵਾਵਾਂ, ਕੋਲਡ ਸਟੋਰੇਜ ਅਤੇ ਭੰਡਾਰਣ ਸੇਵਾਵਾਂ, ਨਿੱਜੀ ਸੁਰੱਖਿਆ ਸੇਵਾਵਾਂ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੁਆਰਾ ਖੇਤਾਂ ਵਿਚ ਕਿਸਾਨੀ ਗਤੀਵਿਧੀਆਂ।
ਸਾਰੀਆਂ ਬੈਂਕਿੰਗ/ਆਰ.ਬੀ.ਆਈ. ਸੇਵਾਵਾਂ, ਏ.ਟੀ.ਐਮ., ਕੈਸ਼ ਵੈਨਾਂ ਅਤੇ ਨਕਦੀ ਦੇ ਪ੍ਰਬੰਧਨ/ਵੰਡ ਨਾਲ ਸਬੰਧਤ ਸੇਵਾਵਾਂ।
ਸ੍ਰੀ ਬੀ. ਸ਼੍ਰੀਨਿਵਾਸਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਵਿਡ-19 ਸਬੰਧੀ ਹਦਾਇਤਾਂ ਜਿਵੇਂ 6 ਫੁੱਟ ਦੀ ਸਮਾਜਿਕ ਦੂਰੀ (ਦੋ ਗਜ ਦੀ ਦੂਰੀ) ਮਾਸਕ ਪਹਿਣਨ ਅਤੇ ਜਨਤਕ ਥਾਵਾਂ ’ਤੇ ਨਾ ਥੁੱਕਣ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਹੈ। ਉਨਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ਼ ਡਿਜਾਸਟਰ ਮੈਨੇਜਮੈਂਟ ਐਕਟ 2005 ਦੇ ਸੈਕਸਨ 51 ਤੋਂ 60 ਅਤੇ ਇੰਡੀਅਨ ਪੈਨਲ ਕੋਡ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

MANPREET BADAL LAYS FOUNDATION STONES OF RS.17.50 CR PROJECTS
ਉਰਦੂ ਭਾਸ਼ਾ ਦੀ ਮੁਫਤ ਸਿਖਲਾਈ ਲਈ ਰਜਿਸਟਰੇਸ਼ਨ ਸ਼ੁਰੂ