ਲਗਾਤਾਰ ਦੂਜੇ ਦਿਨ ਵੀ ਕਰੋਨਾ ਨਾਲ ਨਹੀਂ ਹੋਈ ਕੋਈ ਮੌਤ : ਡਿਪਟੀ ਕਮਿਸ਼ਨਰ

 ਬਠਿੰਡਾ, 22 ਜੂਨ : ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲਾ ਵਾਸੀਆਂ ਲਈ ਰਾਹਤ ਵਾਲੀ ਖ਼ਬਰ ਇਹ ਹੈ ਕਿ ਲਗਾਤਾਰ ਦੂਜੇ ਦਿਨ ਵੀ ਜ਼ਿਲੇ ਅੰਦਰ ਕਿਸੇ ਵੀ ਕਰੋਨਾ ਪ੍ਰਭਾਵਿਤ ਵਿਅਕਤੀ ਦੀ ਮੌਤ ਨਹੀਂ ਹੋਈ ਹੈ। ਇਸ ਤੋਂ ਇਲਾਵਾ ਘਰੇਲੂ ਇਕਾਂਤਵਾਸ, ਨਵੇਂ ਤੇ ਐਕਟਿਵ ਕੇਸਾਂ ਚ ਕਮੀ ਆਈ ਹੈ।

       ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 383116 ਸੈਂਪਲ ਲਏ ਗਏ, ਜਿਨਾਂ ਚੋਂ 40956 ਪਾਜੀਟਿਵ ਕੇਸ ਆਏ, ਜਿਸ ਚੋਂ 39453 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

          ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 27 ਨਵੇਂ ਕੇਸ ਅਤੇ 39 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ। ਇਸ ਸਮੇਂ ਜ਼ਿਲੇ ਵਿੱਚ ਕੁੱਲ 499 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1004 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 428 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

ਸਰਕਾਰੀ ਪਾਲੀਟੈਕਨਿਕ ਕਾਲਜ ਬਠਿੰਡਾ ਦੇ ਵਿਦਿਆਰਥੀਆਂ ਦੀ ਬੋਰਡ ਵੱਲੋਂ ਪੂਰੀ ਫੀਸ ਮੁਆਫ
ਵੋਮੈਨ ਮਿਲਟਰੀ ਪੁਲਿਸ ਫੋਰਸ ’ਚ ਭਰਤੀ ਲਈ ਲੜਕੀਆਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ