ਏਮਜ਼ ਪਹੁੰਚੇ ਭਾਜਪਾ ਆਗੂਆਂ ਦਾ ਕਿਸਾਨਾਂ ਨੇ ਕੀਤਾ ਵਿਰੋਧ

ਖੇਤੀ ਕਾਨੂੰਨਾਂ ਦਾ ਲਗਾਤਾਰ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਭਾਜਪਾ ਲੀਡਰਾਂ ਨੂੰ ਘੇਰਿਆ ਜਾ ਰਿਹਾ ਹੈ। ਅੱਜ ਬਠਿੰਡਾ ਵਿੱਚ ਭਾਜਪਾ ਆਗੂ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਬਠਿੰਡਾ ਏਮਜ਼ ਵਿੱਚ ਪਹੁੰਚਣ ਦਾ ਪ੍ਰੋਗਰਾਮ ਰੱਖਿਆ ਹੈ ਜਦੋ ਕਿ ਉਹਨਾਂ ਦੇ ਏਮਜ਼ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਵੱਲੋਂ ਵਿਰੋਧ ਸ਼ੁਰੂ ਕਰ ਦਿੱਤਾ ਗਿਆ ਹੈ। ਮਲਿਕ ਅੱਜ ਏਮਜ਼ ਦੇ ਆਯੂਸ਼ ਭਵਨ ਵਿੱਚ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ ਜਿੱਥੇ ਉਹਨਾਂ ਨੇ ਮੀਡੀਆ ਦੇ ਰੂਬਰੂ ਵੀ ਹੋਣਾ ਹੈ।

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿਚ ਵਿਰੋਧ ਕਰਨ ਲਈ ਇਕੱਠੇ ਹੋਏ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਭਾਜਪਾ ਨਾਲ ਸਬੰਧਤ ਕਿਸੇ ਵੀ ਆਗੂ ਨੂੰ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਕੋਈ ਵੀ ਪ੍ਰੋਗਰਾਮ ਨਹੀਂ ਕਰਨ ਦਿੱਤਾ ਜਾਵੇਗਾ ਚਾਹੇ ਉਹ ਕੋਈ ਸਰਕਾਰੀ ਪ੍ਰੋਗਰਾਮ ਹੋਵੇ ਜਾਂ ਨਿੱਜੀ ਸਮਾਗਮ।

ਕਿਉਂ ਕਿ ਇਹੀ ਰਾਜਨੀਤੀ ਦਾ ਧਰਮ ਅਤੇ ਕਰਮ ਹੈ
ਅਮੂਲ ਤੋਂ ਬਾਅਦ ਹੁਣ ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ