ਬਠਿੰਡਾ, 21 ਜੁਲਾਈ : ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਧੀਕ ਮੁੱਖ ਸਕੱਤਰ (ਗ੍ਰਹਿ), ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਕੋਵਿਡ 19 ਦੀ ਮਹਾਂਮਾਰੀ ਨੂੰ ਮੁੱਖ ਰੱਖਦਿਆਂ 31 ਜੁਲਾਈ 2021 ਤੱਕ ਰੋਕਾਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਿਲ੍ਹਾ ਮੈਜਿਸਟੇਰਟ ਵਲੋਂ ਜਾਰੀ ਹੁਕਮਾਂ ਅਨੁਸਾਰ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ ਸਕੂਲ ਖੋਲੇ ਜਾ ਸਕਣਗੇ ਪਰ ਸਿਰਫ ਉਹੀ ਅਧਿਆਪਕ ਅਤੇ ਸਟਾਫ ਨੂੰ ਫਿਜੀਕਲੀ ਹਾਜਰ ਹੋਣ ਦੀ ਆਗਿਆ ਹੋਵੇਗੀ ਜਿਨਾਂ ਦਾ ਪੂਰੀ ਤਰਾਂ ਟੀਕਾਕਰਨ ਹੋਇਆ ਹੋਵੇ, ਜੇਕਰ ਸਥਿਤੀ ਕਾਬੂ ਹੇਠ ਰਹੀ ਤਾਂ ਬਾਕੀ ਕਲਾਸਾਂ ਵੀ ਇਸੇ ਤਰਾਂ 2 ਅਗਸਤ, 2021 ਤੋਂ ਖੋਲਣ ਦੀ ਆਗਿਆ ਹੋਵੇਗੀ। ਸਿੱਖਿਆ ਵਿਭਾਗ ਵਲੋਂ ਜਾਰੀ ਨਿਰਦੇਸ਼ਾਂ ਦੀ ਸ਼ਖਤੀ ਨਾਲ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ ਸਮਾਜਿਕ ਦੂਰੀਆਂ, ਚਿਹਰੇ ਦੇ ਮਾਸਕ ਪਹਿਨਣਾ ਜ਼ਰੂਰੀ ਹੋਵੇਗਾ।
ਜਾਰੀ ਕੀਤੇ ਹੁਕਮਾਂ ਅਨੁਸਾਰ ਅੰਦਰੂਨੀ ਇਕੱਠਾਂ ਲਈ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ ਵਧਾ ਕੇ 150 ਵਿਅਕਤੀ ਜਦਕਿ ਬਾਹਰੀ ਇਕੱਠਾਂ ਲਈ 300 ਕਰ ਦਿੱਤੀ ਗਈ ਹੈ, ਪਰ ਸਮਰੱਥਾ ਦੀ ਉਪਰਲੀ ਹੱਦ 50 ਫੀਸਦੀ ਤੱਕ ਰੱਖਣ ਦੀ ਸ਼ਰਤ ਹੋਵੇਗੀ। ਹੁਕਮ ਅਨੁਸਾਰ ਉਨ੍ਹਾਂ ਸਮਾਜਿਕ ਇਕੱਠਾਂ ਦੇ ਸਬੰਧ ਵਿਚ ਕਿਹਾ ਕਿ ਸਾਰੇ ਖੇਤਰਾਂ ਵਿਚ ਕਲਾਕਾਰਾਂ ਤੇ ਗਾਇਕਾਂ ਨੂੰ ਅਜਿਹੇ ਸਮਾਗਮਾਂ ਮੌਕਿਆਂ ਲਈ ਇਜਾਜਤ ਹੋਵੇਗੀ ਪਰ ਇਸ ਲਈ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੋਵੇਗਾ।
ਹੁਕਮਾਂ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਹੁਕਮਾਂ ਅਨੁਸਾਰ ਬਾਰ, ਸਿਨੇਮਾ ਹਾਲਜ਼, ਰੈਸਟੋਰੈਂਟ, ਸਪਾਜ਼, ਸਵੀਮਿੰਗ ਪੂਲਜ਼, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲਜ਼, ਮਿਊਜ਼ਮ, ਚਿੜੀਆ ਘਰ ਆਦਿ ਨੂੰ ਕੋਵਿਡ ਟੀਕਾਕਰਨ ਦੀ ਪਾਲਣਾ ਨੂੰ ਯਕੀਨੀ ਬਣਾ ਕੇ 50 ਫੀਸਦੀ ਸਮਰੱਥਾ ਨਾਲ ਖੋਲਣ ਦੀ ਆਗਿਆ ਹੋਵੇਗੀ। ਤੈਰਾਕੀ ਖੇਡਾਂ ਅਤੇ ਜਿੰਮ ਸਹੂਲਤਾਂ ਦੇ ਸਾਰੇ ਉਪਭੋਗਤਾ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਹੋਣਗੇ ਜਿਨ੍ਹਾਂ ਨੇ ਟੀਕੇ ਦੀ ਘੱਟੋ ਘੱਟ ਇਕ ਖੁਰਾਕ ਲਗਵਾਈ ਹੋਵੇ। ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਉਚੇਰੀ ਸਿੱਖਿਆ ਦੇ ਹੋਰ ਸਾਰੀਆਂ ਸੰਸਥਾਵਾਂ ਨੂੰ ਵੀ ਅਜਿਹੀ ਹੀ ਪਾਲਣਾ ਨਾਲ ਖੋਲਣ ਦੀ ਇਜਾਜਤ ਦਿੱਤੀ ਗਈ ਹੈ ਬਸ਼ਰਤ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਦੇ ਕੋਵਿਡ ਦੀਆਂ ਖੁਰਾਕਾਂ ਲੱਗੀਆਂ ਹੋਣੀਆਂ ਲਾਜ਼ਮੀ ਹਨ।
ਹੁਕਮ ਅਨੁਸਾਰ ਹਦਾਇਤਾਂ ਦੀ ਉਲੰਘਣਾ ਕਰਨ ਤੇ ਆਫ਼ਤ ਪ੍ਰਬੰਧਨ ਐਕਟ, 2005 ਦੀ ਧਾਰਾ 51 ਤੋਂ 60 ਦੇ ਅਧੀਨ ਭਾਰਤੀ ਦੰਡ ਵਿਧਾਨ ਦੀ ਧਾਰਾ 188 ਦੇ ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Like this:
Like Loading...
Related
26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ ਸਕੂਲ ਖੋਲਣ ਦੇ ਹੁਕਮ ਜਾਰੀ

Share this:
Like this:
Related