ਸ਼ਹਿਰ ਅੰਦਰ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ : ਚੇਅਰਮੈਨ ਰਾਜਨ ਗਰਗ

 ਬਠਿੰਡਾ, 2 ਸਤੰਬਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਅਤੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦੇ ਯਤਨਾਂ ਸਦਕਾ ਸ਼ਹਿਰ ਅੰਦਰ ਵਿਕਾਸ ਕਾਰਜਾਂ ਦੀ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਰਾਜਨ ਗਰਗ ਨੇ ਆਪਣੇ ਦਫ਼ਤਰ ਵਿਖੇ ਵਿਕਾਸ ਦੇ ਕਾਰਜਾਂ ਲਈ 9 ਕਰੋੜ 82 ਲੱਖ 92 ਹਜ਼ਾਰ ਰੁਪਏ ਦੀ ਗ੍ਰਾਂਟ ਸਬੰਧਤ ਕਾਰਜਕਾਰੀ ਏਜੰਸੀਜ਼ ਨੂੰ ਜਾਰੀ ਕਰਨ ਉਪਰੰਤ ਸਾਂਝੀ ਕੀਤੀ।

        ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਰਾਜਨ ਗਰਗ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਗ੍ਰਾਂਟ ਪੰਜਾਬ ਸਰਕਾਰ ਦੀ ਪਲਾਨ ਸਕੀਮ ਪੀਐਮ-10 ਸਟੇਟ ਲੈਵਲ ਇਨੀਸ਼ੀਏਟਿਵਜ਼ (ਪੰਜਾਬ ਨਿਰਮਾਣ ਸਕੀਮ) ਅਧੀਨ ਵਿੱਤੀ ਸਾਲ 2021-22 ਦੌਰਾਨ ਜ਼ਿਲ੍ਹੇ ਅਧੀਨ ਪੈਂਦੇ ਵੱਖ-ਵੱਖ ਬਲਾਕ ਰਾਮਪੁਰਾ, ਭਗਤਾ ਭਾਈਕਾ, ਨਗਰ ਪੰਚਾਇਤ ਮਹਿਰਾਜ ਅਤੇ ਫੂਲ ਏਰੀਏ ਦੇ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਗਈ ਹੈ।

        ਇਸ ਦੌਰਾਨ ਸ਼੍ਰੀ ਰਾਜਨ ਗਰਗ ਨੇ ਕਿਹਾ ਕਿ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦੂਰ-ਅੰਦੇਸ਼ੀ ਸੋਚ ਸਦਕਾ ਹੀ ਸ਼ਹਿਰ ਵਿਕਾਸ ਦੀ ਲੀਹਾਂ ਤੇ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਿੱਥੇ ਆਮ ਲੋਕਾਂ ਨੂੰ ਸੇਵਾਵਾਂ ਪਹਿਲ ਦੇ ਆਧਾਰ `ਤੇ ਦੇਣ ਲਈ ਯਤਨਸ਼ੀਲ ਹੈ ਉਥੇ ਹਰ ਵਰਗ ਦੀ ਭਲਾਈ ਲਈ ਵੀ ਵਚਨਬੱਧ ਹੈ। 

        ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰ ਗਰਗ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਫੂਲ ਸ਼੍ਰੀ ਧਰਮਪਾਲ, ਓਐਸਡੀ ਸ਼੍ਰੀ ਜਗਤਾਰ ਸਿੰਘ ਅਤੇ ਸ. ਰਣਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 

ਮੋਗਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਸਰਹੱਦ ਤੋਂ ਅਸਲੇ ਦੀ ਖੇਪ ਬਰਾਮਦ
AAP to hold motorcycle rally from Bathinda to Patiala to protest against Captain's false oath on drugs cases: Meet Hayer