2 ਹਫਤਿਆਂ ਦਾ ਡੇਅਰੀ ਦਾ ਸਿਖਲਾਈ ਕੋਰਸ 20 ਸਤੰਬਰ ਤੋਂ ਸ਼ੁਰੂ

   ਬਠਿੰਡਾ, 13 ਸਤੰਬਰ : ਡੇਅਰੀ ਵਿਕਾਸ ਵਿਭਾਗ ਵੱਲੋਂ ਐਸ.ਸੀ. ਕੈਟਾਗਿਰੀ ਨਾਲ ਸਬੰਧਤ ਚਾਹਵਾਨ ਲਾਭਪਾਤਰੀਆਂ ਨੂੰ 2 ਹਫਤਿਆਂ ਦੀ ਮੁਫਤ ਡੇਅਰੀ ਸਿਖਲਾਈ ਦਿੱਤੀ ਜਾਵੇਗੀ। ਜਿਸ ਦਾ ਪਹਿਲਾ ਬੈਚ 20 ਸਤੰਬਰ ਤੋਂ 1 ਅਕਤੂਬਰ 2021 ਤੱਕ ਤੇ ਦੂਜਾ ਬੈਚ 4 ਅਕਤੂਬਰ ਤੋਂ 16 ਅਕਤੂਬਰ 2021 ਤੱਕ ਸਰਦੂਲਗੜ (ਜ਼ਿਲ੍ਹਾ ਮਾਨਸਾ), ਅਬੁਲ ਖੁਰਾਣਾ (ਸ਼੍ਰੀ ਮੁਕਤਸਰ ਸਾਹਿਬ) ਤੇ ਗਿੱਲ (ਮੋਗਾ) ਟ੍ਰੇਨਿੰਗ ਸੈਂਟਰਾਂ ਤੇ ਚਲਾਇਆ ਜਾਵੇਗਾ।

        ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਹਰਪਾਲ ਸਿੰਘ ਨੇ ਦੱਸਿਆ ਕਿ ਸਿਰਫ਼ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜੋ ਅਨੁਸੂਚਿਤ ਜਾਤੀ ਨਾਲ ਸਬੰਧਿਤ ਹੋਣਗੇ, ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਦੇ ਦਰਮਿਆਨ ਹੋਵੇਗੀ ਤੇ ਉਹ ਘੱਟੋ-ਘੱਟ ਪੰਜਵੀਂ ਪਾਸ ਹੋਣਗੇ। ਸਿਖਿਆਰਥੀਆਂ ਲਈ ਚਾਹ ਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਸਿਖਲਾਈ ਉਪਰੰਤ ਪ੍ਰਤੀ ਸਿਖਿਆਰਥੀ ਨੂੰ 2000/- ਰੁਪਏ ਵਜੀਫਾ ਵੀ ਦਿੱਤਾ ਜਾਵੇਗਾ।

        ਸ਼੍ਰੀ ਹਰਪਾਲ ਸਿੰਘ ਨੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਿਖਲਾਈ ਕੋਰਸ ਦਾ ਪੂਰਾ ਲਾਹਾ ਲੈਣ ਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰਬਰ 302 ਈ, ਦੂਸਰੀ ਮੰਜਿਲ, ਬਠਿੰਡਾ ਵਿਖੇ ਫਾਰਮ ਭਰ ਸਕਦੇ ਹਨ। ਸਲੈਕਸ਼ਨ ਤੋਂ ਬਾਅਦ ਸਫਲਤਾ ਪੂਰਵਕ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਸਿਖਿਆਰਥੀ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਉਠਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 0164-2240645 ਤੇ ਸੰਪਰਕ ਕਰ ਸਕਦੇ ਹਨ। 

2022 ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
ਭਾਰਤੀ ਫ਼ੌਜ ਦੀ ਜਾਣਕਾਰੀ ਪਾਕਿਸਤਾਨ ਦੀ ਖੁਫੀਆ ਏਜੰਸੀ ਦੀ ਪੀਆਈਓ ਨੂੰ ਦੇਣ ਲਈ ਵਰਤੇ ਗਏ ਮੋਬਾਇਲ ਫੋਨ ਤੇ ਲੈਪਟਾਪ ਬਰਾਮਦ