ਤਲਵੰਡੀ ਸਾਬੋ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦੋ ਰੋਜ਼ਾ ਪਹਿਲੀ ਸਿੱਖ ਇਤਿਹਾਸ ਕੌਮਾਂਤਰੀ ਕਾਨਫਰੰਸ ਇਥੇ ਸਥਿਤ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਆਰੰਭ ਹੋਈ। ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵਿਦਵਾਨਾਂ ਨੇ ਹਾਜ਼ਰੀ ਭਰੀ।
ਇਸ ਮੌਕੇ ਕਾਨਫਰੰਸ ਦੇ ਮਨੋਰਥ ਬਾਰੇ ਗੱੱਲ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ 1964 ਵਿਚ ਸਿੱਖ ਇਤਿਹਾਸ ਕਾਨਫਰੰਸ ਹੋਈ ਸੀ, ਜਿਸ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਪੰਥ ਦੇ ਵਿਦਵਾਨਾਂ ਨੂੰ ਇਕੱਤਰ ਕਰਨ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਕਾਨਫਰੰਸ ਅੱਧੀ ਸਦੀ ਦੇ ਵਕਫੇ ਪਿੱਛੋਂ ਸਿੱਖ ਇਤਿਹਾਸ ਤੇ ਇਤਿਹਾਸਕਾਰੀ ਪ੍ਰਤੀ ਬੋਧਿਕ ਉਦਾਸੀਨਤਾ ਨੂੰ ਦੂਰ ਕਰਨ ਦੇ ਨਾਲ-ਨਾਲ ਪੁਰਾਣੀ ਅਤੇ ਨਵੀਂ ਪੀੜ੍ਹੀ ਦੇ ਇਤਿਹਾਸਕਾਰਾਂ ਤੇ ਖੋਜਾਰਥੀਆਂ ਨੂੰ ਉਤਸ਼ਾਹਤ ਕਰੇਗੀ। ਉਨਾਂ ਇਹ ਵੀ ਕਿਹਾ ਕਿ ਕੁਝ ਸ਼ਕਤੀਆਂ ਵੱਲੋਂ ਸਿੱਖ ਪੰਥ ਦੇ ਬਹੁਤ ਸਾਰੇ ਮੂਲ ਇਤਿਹਾਸਕ ਸਰੋਤਾਂ ਬਾਰੇ ਗਲਤ ਪ੍ਰਚਾਰ ਕਰਕੇ ਸਿੱਖਾਂ ਦੀ ਸ਼ਰਧਾ ਨੂੰ ਸੱਟ ਮਾਰਨ ਦਾ ਯਤਨ ਕੀਤਾ ਜਾ ਰਿਹਾ ਹੈ, ਜਿਸ ਦੀ ਪਛਾਣ ਕਰਨਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਪਣੇ ਸੰਬੋਧਨ ਵਿਚ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਵਿਦਵਾਨਾਂ ਦਾ ਜੁੜ ਬੈਠਣਾ ਕੌਮ ਲਈ ਲਾਹੇਵੰਦਾ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡੇ ਪੁਰਖਿਆਂ ਨੇ ਉਸ ਸਮੇਂ ਦੀਆਂ ਘਟਨਾਵਾਂ ਨੂੰ ਸ਼ਬਦਾਂ ਦਾ ਰੂਪ ਦੇ ਕੇ ਸਾਨੂੰ ਜੋ ਖ਼ਜ਼ਾਨਾ ਦਿੱਤਾ ਹੈ, ਉਸ ਨੂੰ ਪ੍ਰਚਾਰਣ ਲਈ ਵਿਦਵਾਨਾਂ ਦੇ ਸਾਥ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦਾ ਭਵਿੱਖ ਸਾਡੇ ਇਤਿਹਾਸ ਦੀ ਮੌਲਿਕਤਾ ਦੇ ਵਿੱਚੋਂ ਪ੍ਰਗਟ ਹੋਣਾ ਹੈ, ਜਿਸ ਦੀ ਸੁਰੱਖਿਅਤ ਕਰਨਾ ਸ਼੍ਰੋਮਣੀ ਕਮੇਟੀ ਦਾ ਮੁੱਢਲਾ ਫ਼ਰਜ਼ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਚੁਣੀ ਹੋਈ ਨੁਮਾਇੰਦਾ ਜਥੇਬੰਦੀ ਹੈ, ਜੋ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਅਤੇ ਮਰਯਾਦਾ ਦਾ ਖਿਆਲ ਰੱਖਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਸਿੱਖਾਂ ਦੀ ਇਹ ਜਥੇਬੰਦੀ (ਸ਼੍ਰੋਮਣੀ ਕਮੇਟੀ) ਨਾ ਹੁੰਦੀ ਤਾਂ ਗੁਰਦੁਆਰਾ ਸਾਹਿਬਾਨ ਦੀ ਪੰਥਕ ਮਰਯਾਦਾ ਤੇ ਸਿੱਖ ਸਿਧਾਂਤਾਂ ਅਨੁਸਾਰ ਸੇਵਾ ਸੰਭਾਲ ਨਾ ਹੁੰਦੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਾਰੇ ਸਿੱਖਾਂ ਦੀ ਕੌਮੀ ਸੰਸਥਾ ਹੈ, ਇਸ ਲਈ ਇਸ ਵੱਲੋਂ ਕੀਤੇ ਜਾਂਦੇ ਲੋਕ ਭਲਾਈ ਕਾਰਜਾਂ ਨੂੰ ਉਤਸ਼ਾਹਤ ਕਰਨਾ ਵੀ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਜਲਦ ਹੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅੰਮ੍ਰਿਤਸਰ ਵਿਖੇ ਸਿੱਖ ਮਿਸ਼ਨਰੀ ਕਾਨਫਰੰਸ ਕਰਵਾਏਗੀ। ਜਿਸ ਵਿਚ ਸਮੂਹ ਸਿੱਖ ਮਿਸ਼ਨਰੀ ਕਾਲਜ ਤੇ ਵੱਖ-ਵੱਖ ਸੰਸਥਾਵਾਂ ਨੂੰ ਸੱਦਾ ਦਿੱਤਾ ਜਾਵੇਗਾ। ਕਾਨਫਰੰਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਆਏ ਹੋਏ ਵਿਦਵਾਨਾਂ ਦਾ ਸਨਮਾਨ ਵੀ ਕੀਤਾ। ਕਾਨਫਰੰਸ ’ਚ ਸ. ਅਸ਼ੋਕ ਸਿੰਘ ਬਾਗੜੀਆ, ਪ੍ਰੋ. ਸੁਖਦਿਆਲ ਸਿੰਘ, ਸ. ਹਰਿੰਦਰ ਸਿੰਘ ਖ਼ਾਲਸਾ, ਬਾਬਾ ਦਰਸ਼ਨ ਸਿੰਘ ਕਾਸ਼ੀ, ਸ. ਚੇਤੰਨ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਸੇਵਾ ਸ. ਸਰਬਜੀਤ ਸਿੰਘ ਸੋਹਲ ਵੱਲੋਂ ਨਿਭਾਈ ਗਈ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਬੀਬੀ ਜਗੀਰ ਕੌਰ ਨੇ ਤਿੰਨ ਪੁਸਤਕਾਂ ਵੀ ਸੰਗਤ ਅਪਰਣ ਕੀਤੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਚਰਨ ਸਿੰਘ ਗਰੇਵਾਲ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਸੁਰਜੀਤ ਸਿੰਘ ਰਾਏਪੁਰ, ਬੀਬੀ ਜੋਗਿੰਦਰ ਕੌਰ, ਗਿਆਨੀ ਕੌਰ ਸਿੰਘ ਕੋਠਾ ਗੁਰੂ, ਸ. ਹਰਿੰਦਰ ਸਿੰਘ ਖ਼ਾਲਸਾ, ਸ. ਜਗਮੋਹਨ ਸਿੰਘ ਕਲਕੱਤਾ, ਸ. ਵਰਿੰਦਰ ਸਿੰਘ, ਸ. ਨਿਸ਼ਾਨ ਸਿੰਘ, ਬਾਬਾ ਤੇਜਾ ਸਿੰਘ ਐਮਏ ਨਿਰਮਲੇ ਸੰਪ੍ਰਦਾਏ, ਡਾ. ਜਸਬੀਰ ਸਿੰਘ ਸਰਨਾ, ਸ. ਤਲਵਿੰਦਰ ਸਿੰਘ ਬੁੱਟਰ ਪੰਥਕ ਵਿਦਵਾਨ, ਪ੍ਰਿੰਸੀਪਲ ਰਾਮ ਸਿੰਘ, ਪ੍ਰਿੰਸੀਪਲ ਪ੍ਰਭਜੋਤ ਕੌਰ, ਗਿਆਨੀ ਗੁਰਚਰਨ ਸਿੰਘ, ਡਾ. ਭਗਵਾਨ ਸਿੰਘ, ਓਐਸਡੀ ਡਾ. ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਆਨਰੇਰੀ ਸਕੱਤਰ, ਸ. ਸਤਿੰਦਰ ਸਿੰਘ, ਸ. ਕੁਲਦੀਪ ਸਿੰਘ ਵਿਰਕ, ਸ. ਹਰਪ੍ਰੀਤ ਸਿੰਘ, ਸ. ਕਰਮਜੀਤ ਸਿੰਘ ਕਪੂਰਥਲਾ, ਸ. ਅਮਰਿੰਦਰ ਸਿੰਘ, ਡਾ. ਆਸਾ ਸਿੰਘ, ਮੈਨੇਜਰ ਸ. ਪਰਮਜੀਤ ਸਿੰਘ, ਇੰਚਾਰਜ ਸ. ਭੋਲਾ ਸਿੰਘ, ਸ. ਸਰਬਜੀਤ ਸਿੰਘ ਢੋਟੀਆਂ, ਸ. ਗੁਰਬੀਰ ਸਿੰਘ ਸਮੇਤ ਵੱਖ ਵੱਖ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
Like this:
Like Loading...
Related
ਦੋ ਰੋਜ਼ਾ ਪਹਿਲੀ ਸਿੱਖ ਇਤਿਹਾਸ ਕੌਮਾਂਤਰੀ ਕਾਨਫਰੰਸ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਆਰੰਭ

Share this:
Like this:
Related