ਬਠਿੰਡਾ : ਹਲਕਾ ਤਲਵੰਡੀ ਸਾਬੋ ਤੋਂ ਆਪ ਦੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਦੀ ਅਗਵਾਈ ਵਿੱਚ ਪਿੰਡ ਪੱਕਾ ਕਲਾਂ ਵਿੱਚ ਅੱਜ ਕੇਜ਼ਰੀਵਾਲ ਦੀ ਤੀਜੀ ਗਰੰਟੀ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਬਾਰੇ ਜਾਣਕਾਰੀ ਦੇਣ ਲਈ ਜਨ ਸੰਵਾਦ ਰਚਾਇਆ ਗਿਆ। ਇਸ ਜਨ ਸੰਵਾਦ ਵਿੱਚ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਦਿੜ੍ਹਬੇ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਜਨ ਸੰਵਾਦ ਵਿੱਚ ਹਲਕਾ ਤਲਵੰਡੀ ਸਾਬੋ ਤੋਂ ਔਰਤਾਂ ਨੇ ਵਧ ਚੜ ਕੇ ਹਿੱਸਾ ਲਿਆ।
ਇਸ ਮੌਕੇ ਤੇ ਪ੍ਰੋ. ਬਲਜਿੰਦਰ ਕੌਰ ਅਤੇ ਹਰਪਾਲ ਸਿੰਘ ਚੀਮਾ ਨੇ ਉੱਥੇ ਮੌਜੂਦ ਹਲਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਨੇ ਰਵਾਇਤੀ ਪਾਰਟੀਆਂ ਦੀ ਨੀਂਦ ਹਰਾਮ ਕਰ ਕੇ ਰੱਖ ਦਿੱਤੀ ਹੈ। ਉਹਨਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਸਿੱਖਿਆ, ਸਿਹਤ ਸਹੂਲਤਾਂ ਅਤੇ ਰੋਜ਼ਗਾਰ ਦੇਣ ਲਈ ਵਚਨਬੱਧ ਹੈ। ਉਹਨਾ ਨੇ ਕਿਹਾ ਕਿ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਪਹਿਲੀ ਗਰੰਟੀ ਬਿਜਲੀ ਦੀ ਦਿੱਤੀ ਸੀ ਤਾਂ ਪੰਜਾਬ ਵਿੱਚ ਰਾਜ ਕਰਦੀ ਕਾਂਗਰਸ ਪਾਰਟੀ ਵੱਲੋਂ ਕੁੱਝ ਦਿਨਾਂ ਬਾਅਦ ਹੀ ਬਿਜਲੀ ਸਸਤੀ ਕਰਨ ਅਤੇ ਪੁਰਾਣੇ ਖੜ੍ਹੇ ਬਿਜਲੀ ਦੇ ਬਕਾਏ ਮੁਆਫ਼ ਕਰਨ ਦਾ ਐਲਾਨ ਕਰ ਦਿੱਤਾ ਪਰ ਅੱਜ ਤੱਕ ਕਿਸੇ ਘਰ ਦਾ ਨਾ ਤਾਂ ਪਿਛਲਾ ਬਿਜਲੀ ਦਾ ਬਕਾਇਆ ਮੁਆਫ਼ ਹੋਇਆ ਹੈ ਅਤੇ ਨਾ ਹੀ ਬਿਜਲੀ ਸਸਤੀ ਹੋਈ ਅੱਜ ਵੀ ਲੋਕਾਂ ਨੂੰ ਵੱਡੇ ਵੱਡੇ ਬਿੱਲ ਆ ਰਹੇ ਹਨ। ਉਹਨਾ ਨੇ ਕਿਹਾ ਕਿ ਆਪ ਨੇ ਦੂਜੀ ਗਾਰੰਟੀ ਪੰਜਾਬ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੀ ਦਿੱਤੀ ਹੈ। ਉਹਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਵਧੀਆ ਬਣਾਇਆ ਜਾਵੇਗਾ। ਪੰਜਾਬ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਇਹਨਾ ਮੁਹੱਲਾ ਕਲੀਨਿਕਾਂ ਅਤੇ ਹਸਪਤਾਲਾਂ ਵਿੱਚ ਸਾਰੇ ਲੋਕਾਂ ਦੇ ਟੈਸਟ ਅਤੇ ਇਲਾਜ਼ ਮੁਫ਼ਤ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਤੀਸਰੀ ਗਾਰੰਟੀ `ਚ ਹਰ ਔਰਤ ਜਿਸ ਦੀ ਉਮਰ 18 ਸਾਲ ਤੋਂ ਉੱਪਰ ਹੈ, ਨੂੰ 1 ਹਜ਼ਾਰ ਰੁਪਏ ਮਹੀਨਾ ਦਿੱਤਾ ਜਾਵੇਗਾ ਜਿਸ ਨਾਲ ਔਰਤਾਂ ਨੂੰ ਘਰ ਚਲਾਉਣ ਵਿੱਚ ਮੱਦਦ ਮਿਲੇਗੀ ਅਤੇ ਜਿਹੜੀਆਂ ਬੱਚੀਆਂ ਪੜ੍ਹਾਈ ਕਰਦੀਆਂ ਹਨ ਉਹਨਾ ਨੂੰ ਆਪਣੀ ਫ਼ੀਸ ਭਰਨ ਵਿੱਚ ਮੱਦਦ ਮਿਲੇਗੀ। ਉਨ੍ਹਾਂ ਕਿਹਾ ਕਿ ਦਿੱਲੀ ‘ਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਪਹਿਲ ਦਿੱਤੀ ਹੈ, ਜਿਸ ਕਾਰਨ ਅੱਜ ਦਿੱਲੀ ਦੇ ਲੋਕ ਕੇਜਰੀਵਾਲ ਸਰਕਾਰ ਦੀ ਤਾਰੀਫ਼ ਕਰ ਰਹੇ ਹਨ ਅਤੇ ਸੱਤਾ ਵਿੱਚ ਆਉਣ ‘ਤੇ ਆਮ ਆਦਮੀ ਪਾਰਟੀ, ਪੰਜਾਬ ਦੀ ਵੀ ਨੁਹਾਰ ਬਦਲ ਦੇਵੇਗੀ। ਪੰਜਾਬ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਜਾਵੇਗਾ।
ਉਹਨਾ ਨੇ ਕਿਹਾ ਕਿ ਅੱਜ ਤੱਕ ਕਦੇ ਵੀ ਕਿਸੇ ਪਾਰਟੀ ਜਾਂ ਸਰਕਾਰ ਨੇ ਲੋਕਾਂ ਲਈ ਬਣਾਏ ਜਾਣ ਵਾਲੇ ਕਾਨੂੰਨ ਜਾਂ ਪਾਲਿਸਿਆਂ ਬਾਰੇ ਉਹਨਾ ਨਾਲ ਗੱਲਬਾਤ ਨਹੀਂ ਕੀਤੀ ਪਰ ਆਮ ਆਦਮੀ ਪਾਰਟੀ ਇੱਕ ਅਜਿਹੀ ਪਾਰਟੀ ਹੈ ਜਿਹੜੀ ਕਿ ਲੋਕਾਂ ਨੂੰ ਸਰਕਾਰ ਵਿੱਚ ਭਾਈਵਾਲ ਬਣਾ ਰਹੀ ਹੈ ਅਤੇ ਜਿਸ ਅਦਾਰੇ ਲਈ ਸਰਕਾਰ ਵੱਲੋਂ ਕੋਈ ਪਾਲਿਸੀ ਬਣਾਈ ਜਾਵੇਗੀ ਉਸ ਅਦਾਰੇ ਦੇ ਲੋਕ ਉਸ ਪਾਲਿਸੀ ਵਿੱਚ ਹਿਸੇਦਾਰ ਬਣਨਗੇ। ਉਹਨਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰ ਵਰਗ ਜਿਵੇਂ ਕਿ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ, ਵਪਾਰੀਆਂ ਅਤੇ ਸਨਅਤਕਾਰਾਂ ਨੂੰ ਤਰੱਕੀ ਵੱਲ ਲੈਕੇ ਜਾਣ ਲਈ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣ ਲਈ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਚੰਗੇ ਫ਼ੈਸਲੇ ਲਏ ਜਾਣਗੇ। ਹਰ ਵਰਗ ਨੂੰ ਉਤਸ਼ਾਹਿਤ ਕਰਨ ਲਈ ਵਧੀਆ ਨੀਤੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਸੱਤਾ ਵਿਚ ਆਈਆਂ ਅਕਾਲੀ- -ਭਾਜਪਾ ਤੇ ਕਾਂਗਰਸ ਸਰਕਾਰਾਂ ਨੇ ਕਦੇ ਵੀ ਆਮ ਲੋਕਾਂ ਦੇ ਹਿੱਤ ‘ਚ ਨਹੀਂ ਸੋਚਿਆ, ਜਿਸ ਕਾਰਨ ਅੱਜ ਪੰਜਾਬ ਦਾ ਹਰ ਵਰਗ ਦੁਖੀ ਅਤੇ ਸੰਕਟ ਦੇ ਮਾਹੌਲ ‘ਚ ਚੱਲ ਰਿਹਾ ਹੈ।ਉਨ੍ਹਾਂ ਕਿਹਾ ਕਿ ਸੱਤਾਧਾਰੀਆਂ ਨੇ ਆਪਣੀਆਂ ਜੇਬਾਂ ਭਰਨ ਤੋਂ ਸਿਵਾਏ ਕੋਈ ਕੰਮ ਨਹੀਂ ਕੀਤਾ, ਜਿਸ ਕਾਰਨ ਸੋਨੇ ਦੀ ਚਿੜੀ ਕਹਾਉਣ ਵਾਲਾ ਪੰਜਾਬ ਅੱਜ ਭਾਰੀ ਕਰਜ਼ੇ ਥੱਲੇ ਦਬਿਆ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਤੇ ਲੰਬਾ ਸਮਾਂ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਪੰਜਾਬ ਨੂੰ ਕੰਗਾਲ ਕਰ ਦਿੱਤਾ ਹੈ।
Like this:
Like Loading...
Related
ਆਪ ਦੀਆਂ ਗਾਰੰਟੀਆਂ ਨੇ ਲਾਰੇਬਾਜ਼ਾਂ ਦੀ ਨੀਂਦ ਕੀਤੀ ਹਰਾਮ: ਬਲਜਿੰਦਰ ਕੌਰ

Share this:
Like this:
Related