ਬਿਕਰਮ ਸਿੰਘ ਮਜੀਠੀਆ ਨੂੰ ਅੱਜ ਹਾਈਕੋਰਟ ਤੋ ਨਹੀਂ ਮਿਲੀ ਜਮਾਨਤ

ਬਿਕਰਮ ਸਿੰਘ ਮਜੀਠੀਆ ਨੂੰ ਅੱਜ ਹਾਈਕੋਰਟ ਤੋ ਨਹੀਂ ਮਿਲੀ ਜਮਾਨਤ, 10 ਜਨਵਰੀ ਦੀ ਪਈ ਤਰੀਕ

ਬਿਕਰਮ ਮਜੀਠੀਆ ਖਿਲਾਫ ਡਰੱਗਜ਼ ਮਾਮਲੇ ‘ਚ ਐੱਫ.ਆਈ.ਆਰ. ਦਰਜ ਹੈ ਜਿਸ ਸਬੰਧ ਵਿੱਚ ਬਿਕਰਮ ਸਿੰਘ ਨੇ ਅਗਾਊਂ ਜਮਾਨਤ ਲਈ ਹਾਈਕੋਰਟ ਵਿੱਚ ਅਰਜੀ ਲਗਾਈ ਹੋਈ ਹੈ। ਹਾਲਾਂਕਿ ਪੰਜਾਬ ਪੁਲਿਸ ਨੇ ਅਜੇ ਤੱਕ ਬਿਕਰਮ ਮਜੀਠੀਆ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅਜੇ ਤੱਕ ਰਾਹਤ ਨਹੀਂ ਮਿਲੀ ਹੈ। ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਹੁਣ 10 ਜਨਵਰੀ ਨੂੰ ਸੁਣਵਾਈ ਹੋਵੇਗੀ। ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਸੂਬੇ ਨੂੰ ਨੋਟਿਸ ਦਿੱਤਾ ਹੈ। ਅਦਾਲਤ ਨੇ ਰਾਜ ਤੋਂ 8 ਜਨਵਰੀ ਤੱਕ ਜਵਾਬ ਮੰਗਿਆ ਹੈ ਅਤੇ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ।

ਸਾਹਮਣੇ ਆਈ ਜਾਣਕਾਰੀ ਅਨੁਸਾਰ ਮਜੀਠੀਆ ਵੱਲੋਂ ਇਹੀ ਤਰਕ ਦਿੱਤਾ ਗਿਆ ਹੈ ਕਿ ਇਹ ਮਾਮਲਾ ਸਿਆਸੀ ਸਾਜ਼ਿਸ਼ ਤਹਿਤ ਦਰਜ ਕੀਤਾ ਗਿਆ ਹੈ। ਹਾਈ ਕੋਰਟ ਨੇ ਰਾਜ ਨੂੰ ਨੋਟਿਸ ਦਾ ਜਵਾਬ 8 ਜਨਵਰੀ ਤੱਕ ਦੇਣ ਲਈ ਕਿਹਾ ਹੈ। ਮੋਹਾਲੀ ਅਦਾਲਤ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ।

PM Modi ਬਠਿੰਡਾ ਤੋਂ ਫਿਰੋਜ਼ਪੁਰ ਲਈ ਹੋਏ ਰਵਾਨਾ
PM ਮੋਦੀ ਦੀ ਸੁਰੱਖਿਆ 'ਚ ਗੰਭੀਰ ਲਾਪਰਵਾਹੀ, ਬਿਨਾਂ ਰੈਲੀ ਨੂੰ ਸੰਬੋਧਨ ਕਰੇ ਮੁੜੇ ਪ੍ਰਧਾਨ ਮੰਤਰੀ