PM ਮੋਦੀ ਦੀ ਸੁਰੱਖਿਆ ‘ਚ ਗੰਭੀਰ ਲਾਪਰਵਾਹੀ, ਬਿਨਾਂ ਰੈਲੀ ਨੂੰ ਸੰਬੋਧਨ ਕਰੇ ਮੁੜੇ ਪ੍ਰਧਾਨ ਮੰਤਰੀ

ਤੁਹਾਡੇ ਮੁੱਖ ਮੰਤਰੀ ਨੂੰ ਸ਼ੁਕਰੀਆ ਕਹਿਣਾ ਕਿ ਮੈਂ ਜਿੰਦਾ ਵਾਪਿਸ ਜਾ ਰਿਹਾ – ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਪੰਜਾਬ ‘ਚ ਸੜਕ ‘ਤੇ ਜਾਂਦੇ ਸਮੇਂ ਕੁਝ ਪ੍ਰਦਰਸ਼ਨਕਾਰੀਆਂ ਨੇ ਰੋਡ ਜਾਮ ਕਰਨ ‘ਤੇ 15 ਤੋਂ 20 ਮਿੰਟ ਤੱਕ ਫਲਾਈਓਵਰ ‘ਤੇ ਫਸ ਗਏ।

ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਘਟਨਾ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ‘ਗੰਭੀਰ ਕੁਤਾਹੀ’ ਕਰਾਰ ਦਿੱਤਾ ਹੈ।
ਗ੍ਰਹਿ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਨੇ ਪੰਜਾਬ ਫੇਰੀ ਦੌਰਾਨ ਸੁਰੱਖਿਆ ਦੀ ਗੰਭੀਰ ਉਲੰਘਣਾ ਤੋਂ ਬਾਅਦ ਵਾਪਸ ਪਰਤਣ ਦਾ ਫੈਸਲਾ ਕੀਤਾ।

ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਇਸ ਕੁਤਾਹੀ ਲਈ ਜਵਾਬਦੇਹੀ ਤੈਅ ਕਰਨ ਅਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।

ਪ੍ਰਧਾਨ ਮੰਤਰੀ ਬਠਿੰਡਾ ਤੋਂ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ ‘ਤੇ ਜਾ ਰਹੇ ਸਨ, ਜਦੋਂ ਇਹ ਘਟਨਾ ਵਾਪਰੀ। ਬਠਿੰਡਾ ਹਵਾਈ ਅੱਡੇ ਤੋਂ ਜਹਾਜ ਚੜ੍ਹਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਤੰਜ ਕਸਦਿਆਂ ਅਧਿਕਾਰੀਆਂ ਨੂੰ ਕਿਹਾ ਕਿ ‘ਆਪਣੇ ਮੁੱਖ ਮੰਤਰੀ ਦਾ ਧੰਨਵਾਦ ਕਰਨਾ ਕਿ ਉਹ ਜਿੰਦਾ ਵਾਪਸ ਹਵਾਈ ਅੱਡੇ ਤੇ ਆ ਗਿਆ’

ਬਿਕਰਮ ਸਿੰਘ ਮਜੀਠੀਆ ਨੂੰ ਅੱਜ ਹਾਈਕੋਰਟ ਤੋ ਨਹੀਂ ਮਿਲੀ ਜਮਾਨਤ
ਡੇਰਾ ਮੁਖੀ ਨੂੰ ਵੱਡੀ ਰਾਹਤ: ਪ੍ਰੋਡਕਸ਼ਨ ਵਾਰੰਟ ’ਤੇ ਹਾਈ ਕੋਰਟ ਨੇ 21 ਅਪ੍ਰੈਲ ਤੱਕ ਲਗਾਈ ਰੋਕ