ਬਠਿੰਡਾ, 26 ਜਨਵਰੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ (90-ਰਾਮਪੁਰਾ ਫੂਲ, 91-ਭੁੱਚੋ ਮੰਡੀ (ਅ.ਜ.), 92-ਬਠਿੰਡਾ ਸ਼ਹਿਰੀ, 93-ਬਠਿੰਡਾ ਦਿਹਾਤੀ (ਅ.ਜ.), 94-ਤਲਵੰਡੀ ਸਾਬੋ ਅਤੇ 95-ਮੋੜ) ਲਈ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਚੋਣ ਖ਼ਰਚੇ ਤੇ ਨਜ਼ਰਸਾਨੀ ਰੱਖਣ ਲਈ ਤਿੰਨ ਖ਼ਰਚਾ ਨਿਗਰਾਨ ਨਿਯੁਕਤ ਕੀਤੇ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੋਈ ਵਰਚੂਅਲ ਮੀਟਿੰਗ ਦੌਰਾਨ ਸਾਂਝੀ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਉਮੀਦਵਾਰਾਂ ਦੇ ਚੋਣ ਖ਼ਰਚੇ ਤੇ ਨਜ਼ਰਸਾਨੀ ਰੱਖਣ ਲਈ ਤਿੰਨ ਖ਼ਰਚਾ ਨਿਗਰਾਨਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ 90-ਰਾਮਪੁਰਾ ਫੂਲ ਅਤੇ 91-ਭੁੱਚੋ ਮੰਡੀ (ਅ.ਜ.) ਲਈ ਸ਼੍ਰੀ ਮਨੀਸ਼ ਕੁਮਾਰ, 92-ਬਠਿੰਡਾ ਸ਼ਹਿਰੀ ਤੇ 93-ਬਠਿੰਡਾ ਦਿਹਾਤੀ (ਅ.ਜ.) ਲਈ ਸ਼੍ਰੀ ਧਰਮੇਂਦਰ ਸਿੰਘ ਪੁਨੀਆ ਅਤੇ ਵਿਧਾਨ ਸਭਾ ਹਲਕਾ 94-ਤਲਵੰਡੀ ਸਾਬੋ ਅਤੇ 95-ਮੋੜ ਲਈ ਸ਼੍ਰੀ ਜੋਤਿਸ਼ ਮੋਹਨ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਚੋਣ ਖ਼ਰਚੇ ਤਿੱਖੀ ਨਜ਼ਰ ਰੱਖਣਗੇ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤੀ ਵਰਚੂਅਲ ਮੀਟਿੰਗ ਦੌਰਾਨ ਨਿਯੁਕਤ ਕੀਤੇ ਗਏ ਖ਼ਰਚਾ ਨਿਗਰਾਨਾਂ ਨੂੰ ਜ਼ਿਲ੍ਹੇ ਅੰਦਰ ਚੱਲ ਰਹੀਆਂ ਚੋਣ ਪ੍ਰਸਥਿਤੀਆਂ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਤੇ ਬਿਨਾਂ ਕਿਸੇ ਡਰ ਭੈਅ ਦੇ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਅੰਦਰ ਸਥਾਪਤ ਕੀਤੀਆਂ ਗਈਆਂ ਐਸਐਸਟੀ ਤੇ ਐਫ਼ਐਸਟੀ ਟੀਮਾਂ 24 ਘੰਟੇ ਸਿਫ਼ਟਾਂ ਵਿਚ ਕੰਮ ਕਰ ਰਹੀਆਂ ਹਨ।
ਇਸ ਮੌਕੇ ਸਿਖਲਾਈ ਅਧੀਨ ਆਈਏਐਸ ਅਧਿਕਾਰੀ ਸ਼੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਪਾਲ ਸਿੰਘ ਬਾਜਵਾ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਆਰਓਜ਼ ਅਤੇ ਏਆਰਓਜ਼ ਸ਼ਾਮਲ ਸਨ।
Like this:
Like Loading...
Related
ਚੋਣ ਖ਼ਰਚੇ ਤੇ ਨਿਗਰਾਨੀ ਰੱਖਣ ਲਈ ਜ਼ਿਲ੍ਹੇ ਚ 3 ਖ਼ਰਚਾ ਨਿਗਰਾਨ ਨਿਯੁਕਤ

Share this:
Like this:
Related