ਵੋਟਰ ਸ਼ਨਾਖ਼ਤੀ ਕਾਰਡ ਨਾ ਹੋਣ ਦੀ ਸੂਰਤ ‘ਚ ਹੇਠ ਲਿਖੇ ਤਰੀਕੇ ਪਾ ਸਕਦੇ ਹੋ ਵੋਟ

ਬਠਿੰਡਾ, 19 ਫਰਵਰੀ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2022 ਲਈ ਵੋਟਾਂ ਮਿਤੀ 20 ਫਰਵਰੀ 2022 ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈ ਰਹੀਆਂ ਹਨ।

          ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੋਟਰ ਕੋਲ ਵੋਟ ਪਾਉਣ ਸਮੇਂ ਆਪਣੀ ਸ਼ਨਾਖਤ ਲਈ ਐਪਿਕ ਵੋਟਰ ਸ਼ਨਾਖ਼ਤੀ ਕਾਰਡ ਮੌਜੂਦ ਨਹੀਂ ਹੈ ਤਾਂ ਉਹ ਵੋਟਰ ਹੋਰ ਕਿਸੇ ਵੀ ਡਾਕੂਮੈਂਟ ਜਿਵੇਂ ਕਿ ਪਾਸਪੋਰਟ, ਪੈਨਸ਼ਨ ਕਾਰਡ, ਯੂ.ਡੀ.ਆਈ.ਡੀ, ਪਾਸਬੁੱਕ, ਮਨਰੇਗਾ ਕਾਰਡ, ਡਰਾਈਵਿੰਗ ਲਾਇਸੰਸ, ਸਰਵਿਸ ਆਈ ਕਾਰਡ, ਆਫੀਸ਼ੀਅਲ ਆਈ.ਡੀ ਕਾਰਡ, ਆਧਾਰ ਕਾਰਡ, ਪੈਨ ਕਾਰਡ ਹੈਲਥ ਇਨਸ਼ੋਰੈਂਸ ਕਾਰਡ ਤੇ ਸਮਾਰਟ ਕਾਰਡ ਸਬੰਧਤ ਅਧਿਕਾਰੀ ਨੂੰ ਦਿਖਾ ਕੇ ਆਪਣੀ ਵੋਟ ਪਾ ਸਕਦਾ ਹੈ।

          ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਹੋਰ ਦੱਸਿਆ ਕਿ ਜਿਨ੍ਹਾਂ ਪੀ.ਡਬਲਿਊ.ਡੀ ਤੇ 80 ਤੋਂ ਵਧੇਰੀ ਉਮਰ ਵਾਲੇ ਵੋਟਰਾਂ ਵੱਲੋਂ ਘਰ ਵਿੱਚ ਰਹਿ ਕੇ ਵੋਟ ਪਾਉਣ ਸਬੰਧੀ ਫਾਰਮ ਨੰਬਰ 12-ਡੀ ਭਰ ਕੇ ਦਿੱਤਾ ਗਿਆ ਸੀ ਉਨ੍ਹਾਂ ਦੀ ਵੋਟ ਮਿਤੀ 20 ਫਰਵਰੀ 2022 ਨੂੰ ਪੋਲਿੰਗ ਸਟੇਸ਼ਨ ਉੱਤੇ ਨਹੀ ਪਵਾਈ ਜਾਵੇਗੀ।

ਕਰਜੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ
ਬੈਂਕ ’ਚ ਡਾਕਾ, ਤਿੰਨ ਹਥਿਆਰਬੰਦ ਨਕਾਬਪੋਸ਼ਾਂ ਨੇ ਲੁੱਟੀ 30 ਲੱਖ ਰੁਪਏ ਦੇ ਕਰੀਬ ਨਗਦੀ