Kangana ranaut ਨੂੰ ਬਠਿੰਡਾ ਦੀ ਅਦਾਲਤ ਨੇ ਸੰਮਨ ਜਾਰੀ ਕੀਤੇ

ਬਾਲੀਵੂਡ ਅਦਾਕਾਰਾ ਕੰਗਣਾ ਰਣੌਤ ਨੂੰ ਬਠਿੰਡਾ ਦੀ ਅਦਾਲਤ ਨੇ ਸੰਮਨ ਜਾਰੀ ਕੀਤੇ। ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਰਹਿਣ ਵਾਲੀ ਬੇਬੇ ਮਹਿੰਦਰ ਕੌਰ ਵੱਲੋਂ ਕੀਤੇ ਮਾਣਹਾਨੀ ਦੇ ਕੇਸ ਵਿੱਚ ਇਹ ਸੰਮਨ ਜਾਰੀ ਹੋਏ ਹਨ। ਕਿਸਾਨੀ ਅੰਦੋਲਨ ਵਿੱਚ ਸ਼ਾਮਿਲ ਬਜ਼ੁਰਗ ਮਹਿਲਾ ਮਹਿੰਦਰ ਕੌਰ ਦੀ ਫੋਟੋ ਲਗਾ ਕੇ ਕੰਗਨਾ ਨੇ ਇਤਰਾਜਯੋਗ ਟਿੱਪਣੀ ਕੀਤੀ ਸੀ ਜਿਸ ਤੋਂ ਬਾਅਦ ਮਹਿੰਦਰ ਕੌਰ ਨੇ ਕੰਗਨਾ ਰਣੌਤ ‘ਤੇ ਮਾਣਹਾਨੀ ਦਾ ਕੇਸ ਕੀਤਾ ਸੀ। ਅੱਜ ਇਸ ਕੇਸ ਦੀ ਸੁਣਵਾਈ ਦੌਰਾਨ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕਰਦੇ ਹੋਏ 19 ਅਪ੍ਰੈਲ ਨੂੰ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ।

2017 ਮੌੜ ਬੰਬ ਧਮਾਕੇ ਬਾਰੇ ਹਾਈਕੋਰਟ ਦਾ ਫੈਸਲਾ
ਮਜੀਠੀਆ ਨੇ ਕੀਤਾ ਮੋਹਾਲੀ ਅਦਾਲਤ ਵਿੱਚ ਸਰੰਡਰ