ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਮਿਲੇਗੀ ਵਿੱਤੀ ਸਹਾਇਤਾ

ਬਠਿੰਡਾ, 12 ਮਈ : ਪੰਜਾਬ ਦੇ ਦਿਨੋਂ-ਦਿਨ ਡੂੰਘੇ ਹੋ ਰਹੇ ਪਾਣੀ ਨੂੰ ਬਚਾਉਣ ਵਾਸਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ “ਆਪ” ਸਰਕਾਰ ਵੱਲੋਂ ਇਸ ਸਾਉਣੀ ਦੇ ਸੀਜ਼ਨ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਤੇ ਝੋਨੇ ਦੀ ਸਿੱਧੀ ਬਿਜਾਈ 20 ਮਈ ਤੋਂ ਕੀਤੀ ਜਾ ਸਕਦੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

          ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਜ਼ਿਲ੍ਹੇ ਵਿਚ ਇਸ ਬਿਜਾਈ ਦੇ ਬੀਤੇ ਕਈ ਸਾਲਾਂ ਤੋਂ ਸਫਲ ਤਜ਼ਰਬੇ ਕਰ ਚੁੱਕਾ ਹੈ ਅਤੇ ਸਿੱਧੀ ਬਿਜਾਈ ਕਰਨ ਨਾਲ ਝੋਨੇ ਦੇ ਝਾੜ ਵਿਚ ਕੋਈ ਕਮੀ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਜਿੱਥੇ ਝੋਨੇ ਦੀ ਸਿੱਧੀ ਬਿਜਾਈ ਲਈ ਸਰਕਾਰ ਵੱਲੋਂ ਪ੍ਰਤੀ ਏਕੜ 1500 ਰੁਪਏ ਦਿੱਤੇ ਜਾਣੇ ਹਨ ਉਥੇ ਹੀ ਖੇਤੀਬਾੜੀ ਵਿਭਾਗ ਇਹ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਲਈ ਹਰ ਤਰ੍ਹਾਂ ਦਾ ਤਕਨੀਕੀ ਸਹਿਯੋਗ ਦੇਣ ਲਈ ਤਿਆਰ ਹੈ ਅਤੇ ਕਿਸਾਨ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ।

          ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਹੁਤੀ ਚੰਗੀ ਨਹੀਂ ਹੈ, ਸੋ ਸਾਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਦੀ ਬਚਤ ਅੱਜ ਤੋਂ ਹੀ ਸ਼ੁਰੂ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਇਸ ਬਿਜਾਈ ਨਾਲ ਜਿੱਥੇ ਪਾਣੀ ਦੀ ਬਚਤ ਹੁੰਦੀ ਹੈ, ਉਥੇ ਹੀ ਲੇਬਰ ਦੇ ਖਰਚੇ ਵੀ ਘੱਟ ਹੁੰਦੇ ਹਨ ਅਤੇ ਝੋਨੇ ਦੇ ਝਾੜ ਉਤੇ ਵੀ ਇਸ ਦਾ ਕੋਈ ਅਸਰ ਨਹੀਂ ਪੈਂਦਾ ਅਤੇ ਕਿਸਾਨ ਦੀ ਆਮਦਨ ਵਿੱਚ ਵੀ ਵਾਧਾ ਹੁੰਦਾ ਹੈ।

ਭਾਸ਼ਾ ਵਿਭਾਗ ਮੋਗਾ ਵੱਲੋਂ ਡੀ.ਐੱਮ. ਕਾਲਜ ਮੋਗਾ ਵਿਖੇ ਵਿਅੰਗਕਾਰ ਕੇ.ਐੱਲ. ਗਰਗ ਨਾਲ ਰੂ-ਬ-ਰੂ ਸਮਾਗਮ ਆਯੋਜਿਤ
DRI seizes 62 kg Heroin with estimated worth of Rs. 434 crore at Air Cargo Complex, IGI Airport, New Delhi