Sidhu Moosewala ਕਤਲ ਕੇਸ ‘ਚ ਪੰਜਾਬ ਪੁਲਿਸ ਹੱਥ ਅਹਿਮ ਸੁਰਾਗ ਲੱਗਣ ਦਾ ਦਾਅਵਾ

ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ 29 ਮਈ ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ, ਜਿਸ ਕਰਕੇ ਪੂਰੀ ਦੁਨੀਆਂ ਵਿੱਚ ਸੋਗ ਫੈਲ ਗਿਆ । ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕਰਦਿਆਂ 8 ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਅਸਲੀ ਕਾਤਲਾਂ ਨੂੰ ਗਿਰਫ਼ਤਾਰ ਨਹੀਂ ਕਰ ਸਕੀ ਹੈ । ਹਾਲੇ ਤਕ ਗਾਇਕ ਸਿੱਧੂ ਮੂਸੇ ਵਾਲਾ ਨੂੰ ਬੇਰਹਿਮੀ ਨਾਲ ਕਤਲ ਕਰਨ ਵਾਲੇ ਦੋਸ਼ੀਆਂ ਦੇ ਚਿਹਰੇ ਬੇਨਕਾਬ ਨਹੀਂ ਹੋ ਸਕੇ, ਜਿਸ ਕਰਕੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਉੱਠ ਰਹੇ ਹਨ ਅਤੇ ਸਿੱਧੂ ਮੂਸੇਵਾਲਾ ਸਮਰਥਕਾਂ ਵਿਚ ਗੁੱਸੇ ਦੀ ਲਹਿਰ ਹੈ। ਉਧਰ, ਮਾਨਸਾ ਪੁਲਿਸ ਨੇ ਮਾਮਲੇ ਵਿੱਚ ਵੱਡਾ ਖੁਲਾਸਾ ਕਰਦਿਆਂ ਕਈ ਅਹਿਮ ਸੁਰਾਗ ਹੱਥ ਲੱਗਣ ਬਾਰੇ ਦਾਅਵਾ ਕੀਤਾ ਹੈ।

ਪੁਲੀਸ ਦਾਅਵਾ ਕਰ ਰਹੀ ਹੈ ਕਿ ਉਨ੍ਹਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਸ਼ੱਕੀ ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੱਖ ਵੱਖ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਪੁਲਿਸ  ਇਹ ਵੀ ਦਾਅਵਾ ਕਰ ਰਹੀ ਹੈ ਕਿ ਘਟਨਾ ਨੂੰ ਅੰਜਾਮ ਦੇਣ ਅਤੇ ਗਾਇਕ ਸਿੱਧੂ ਮੂਸੇ ਵਾਲਾ ਦੇ ਘਰ ਤੋਂ ਨਿਕਲਣ ਤੋਂ ਲੈ ਕੇ ਘਟਨਾ ਤੱਕ ਪਹੁੰਚਣ ਦੀ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਦੀ ਵੀ ਪਛਾਣ ਕੀਤੀ ਗਈ ਹੈ, ਇਥੋਂ  ਤੱਕ ਕੇ ਗਾਇਕ ਸਿੱਧੂ ਮੂਸੇ ਵਾਲਾ ਦੇ ਪਿੰਡ ਮੂਸੇ ਦੇ ਨਾਲ ਲਗਦੇ ਪਿੰਡਾਂ ਵਿੱਚੋਂ ਵੀ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਕਈ ਸ਼ੱਕੀ ਵਿਅਕਤੀਆਂ ਨੂੰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉਤਰਾਖੰਡ ਤੋਂ ਗਿਰਫ਼ਤਾਰ ਕੀਤਾ ਜਾ ਚੁੱਕਾ ਹੈ। ਓਧਰ ਦਿੱਲੀ ਪੁਲਿਸ ਵੀ ਇਸ ਮਾਮਲੇ ਵਿੱਚ ਗੈਂਗਸਟਰ ਲਾਰੰਸ ਬਿਸ਼ਨੋਈ ਤੋਂ ਪੁੱਛਗਿਛ ਕਰ ਰਹੀ ਹੈ ਅਤੇ ਇਸ ਮਾਮਲੇ ਦੀਆਂ ਕੜੀਆਂ ਜੋੜਣ ਲਈ ਨੇਪਾਲ ਵਿੱਚ ਵੀ ਜਾਂਚ ਲਈ ਗਈ ਹੈ।

ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਬਾਰੇ ਵਿਚਾਰ ਕਰੋ: ਹਾਈਕੋਰਟ
Rahul Gandhi meets Sidhu Moosewala's family in Village Moosa of Punjab