50 ਪੁਲਿਸ ਮੁਲਾਜ਼ਮ ਬੁਲੇਟ ਪਰੂਫ ਗੱਡੀ ਰਾਹੀਂ ਲਾਰੇਂਸ ਬਿਸ਼ਨੋਈ ਨੂੰ ਲੈ ਕੇ ਮਾਨਸਾ ਲਈ ਨਿੱਕਲੇ

ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਨਵੀਂ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਪੰਜਾਬ ਲੈ ਕੇ ਜਾ ਰਹੀ ਹੈ । ਦਿੱਲੀ ਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਲਿਜਾਣ ਦੀ ਇਜਾਜ਼ਤ ਦਿੱਤੀ ਹੈ।

ਲਾਰੈਂਸ ਬਿਸ਼ਨੋਈ ਨੂੰ ਤਿਹਾੜ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ ਅਤੇ ਹੁਣ ਉਸ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਦਿੱਲੀ ਹਾਈ ਕੋਰਟ ਦੀ ਇਜਾਜ਼ਤ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਅਦਾਲਤ ‘ਚ ਪੇਸ਼ ਕੀਤਾ ਅਤੇ ਟਰਾਂਜ਼ਿਟ ਰਿਮਾਂਡ ਹਾਸਲ ਕਰਨ ਤੋਂ ਬਾਅਦ ਉਸ ਨੂੰ ਰਸਮੀ ਤੌਰ ‘ਤੇ ਗ੍ਰਿਫਤਾਰ ਕਰ ਲਿਆ ਗਿਆ। ਪੰਜਾਬ ਪੁਲਿਸ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਦੀ ਗ੍ਰਿਫ਼ਤਾਰੀ ਲਈ ਦਿੱਲੀ ਦੀ ਅਦਾਲਤ ਵਿੱਚ ਟਰਾਂਜ਼ਿਟ ਰਿਮਾਂਡ ਦੀ ਅਰਜ਼ੀ ਦਾਇਰ ਕੀਤੀ ਅਤੇ ਇਸ ਨੂੰ ਸਵੀਕਾਰ ਕਰ ਲਿਆ ਗਿਆ।
50 ਪੁਲਿਸ ਮੁਲਾਜ਼ਮ ਅਤੇ ਬੁਲੇਟ ਪਰੂਫ ਗੱਡੀ ਲਾਰੈਂਸ ਨੂੰ ਮਾਨਸਾ ਲੈ ਕੇ ਆ ਰਹੇ ਹਨ। ਸਾਰੇ ਰਸਤੇ ਵਿੱਚ ਵੀਡੀਓ ਬਣਾਈ ਜਾਵੇਗੀ। ਦਿੱਲੀ ਦੇ ਹਸਪਤਾਲ ਵਿੱਚ ਮੈਡੀਕਲ ਕਰਵਾ ਕੇ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਲਿਆਂਦਾ ਜਾਵੇਗਾ। ਕੱਲ੍ਹ 15 ਜੂਨ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

Rahul Gandhi meets Sidhu Moosewala's family in Village Moosa of Punjab
ਮਲੋਟ ਵਿੱਚ ਨੌਜਵਾਨ ਨੇ ਮਾਰਿਆ ਦਾਦਾ ਅਤੇ ਤਾਇਆ