ਮਲੋਟ ਵਿੱਚ ਨੌਜਵਾਨ ਨੇ ਮਾਰਿਆ ਦਾਦਾ ਅਤੇ ਤਾਇਆ

ਮਲੋਟ – ਅੱਜ ਥਾਣਾ ਸਦਰ ਮਲੋਟ ਦੇ ਪਿੰਡ ਬੰਮ ਵਿਖੇ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਇੱਥੇ ਇੱਕ ਵਿਅਕਤੀ ਨੇ ਦੋ ਬਜ਼ੁਰਗ ਰਿਸ਼ਤੇਦਾਰਾਂ ਦੀ ਹੱਤਿਆ ਕਰ ਦਿੱਤੀ ਜਦਕਿ ਇੱਕ ਬਜ਼ੁਰਗ ਔਰਤ ਗੰਭੀਰ ਜ਼ਖ਼ਮੀ ਹੋ ਗਈ। ਇਹ ਘਟਨਾ ਕੰਧ ਨੂੰ ਲੈ ਕੇ ਹੋਈ ਲੜਾਈ ਦੌਰਾਨ ਵਾਪਰੀ। ਜਾਣਕਾਰੀ ਅਨੁਸਾਰ ਹਰਦੀਪ ਸਿੰਘ ਵੱਲੋਂ ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਫਾਇਰਿੰਗ ਕੀਤੀ ਗਈ। ਇਸ ਗੋਲੀਬਾਰੀ ਨਾਲ ਉਸ ਦੇ ਦਾਦਾ ਤੇ ਤਾਏ ਦੀ ਮੌਤ ਹੋ ਗਈ ਜਦਕਿ ਦਾਦੀ ਗੰਭੀਰ ਜ਼ਖ਼ਮੀ ਹੋ ਗਈ । ਜ਼ਖਮੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਪਰ ਉਸ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ।

50 ਪੁਲਿਸ ਮੁਲਾਜ਼ਮ ਬੁਲੇਟ ਪਰੂਫ ਗੱਡੀ ਰਾਹੀਂ ਲਾਰੇਂਸ ਬਿਸ਼ਨੋਈ ਨੂੰ ਲੈ ਕੇ ਮਾਨਸਾ ਲਈ ਨਿੱਕਲੇ
ਨਹੀਂ ਰਹੇ ਕਾਮੇਡੀਅਨ ਰਾਜੂ ਸ਼੍ਰੀਵਾਸਤਵ