ਖੇਡ ਵਿਭਾਗ ਵਿਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ – ਗੁਰਮੀਤ ਸਿੰਘ ਮੀਤ ਹੇਅਰ

ਪਿੰਡ ਢੁੱਡੀਕੇ/ਨਿਹਾਲ ਸਿੰਘ ਵਾਲਾ/ਬੱਧਣੀ ਕਲਾਂ, 21 ਸਤੰਬਰ (000) – ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਨੂੰ ਖੇਡ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਜਿੱਥੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਕੋਚਾਂ ਦੀਆਂ ਖਾਲੀ ਪਈਆਂ 220 ਅਸਾਮੀਆਂ ਨੂੰ ਜਲਦ ਹੀ ਭਰਿਆ ਜਾ ਰਿਹਾ ਹੈ। ਖੇਡ ਮੰਤਰੀ ਮੀਤ ਹੇਅਰ ਅੱਜ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ।

ਨਹੀਂ ਰਹੇ ਕਾਮੇਡੀਅਨ ਰਾਜੂ ਸ਼੍ਰੀਵਾਸਤਵ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋ 29 ਸਤੰਬਰ ਨੂੰ ਬਠਿੰਡਾ ਵਿਖੇ ਲਗਾਇਆ ਜਾਵੇਗਾ ਕਿਸਾਨ ਮੇਲਾ