ਨਹੀਂ ਰਹੇ ਕਾਮੇਡੀਅਨ ਰਾਜੂ ਸ਼੍ਰੀਵਾਸਤਵ

ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦੇਹਾਂਤ ਹੋ ਗਿਆ ਹੈ। 10 ਅਗਸਤ ਨੂੰ ਰਾਜੂ ਨੂੰ ਜਿਮ ‘ਚ ਵਰਕਆਊਟ ਦੌਰਾਨ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਦਿੱਲੀ ‘ਚ ਭਰਤੀ ਕਰਵਾਇਆ ਗਿਆ ਸੀ। ਪਿਛਲੇ 41 ਦਿਨਾਂ ਤੋਂ ਵੈਂਟੀਲੇਟਰ ‘ਤੇ ਮੌਤ ਨਾਲ ਲੜਾਈ ਲੜ ਰਹੇ ਰਾਜੂ ਸ੍ਰੀਵਾਸਤਵ ਨੇ ਅੱਜ ਆਖਰੀ ਸਾਹ ਲਿਆ। ਜਦੋਂ ਤੋਂ ਰਾਜੂ ਸ਼੍ਰੀਵਾਸਤਵ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ, ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਹੈ। ਹਰ ਕੋਈ ਨਮ ਅੱਖਾਂ ਨਾਲ ਰਾਜੂ ਨੂੰ ਸ਼ਰਧਾਂਜਲੀ ਦੇ ਰਿਹਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਲਿਖਿਆ, “ਰਾਜੂ ਸ਼੍ਰੀਵਾਸਤਵ ਨੇ ਹਾਸੇ, ਹਾਸੇ ਅਤੇ ਸਕਾਰਾਤਮਕਤਾ ਨਾਲ ਸਾਡੀ ਜ਼ਿੰਦਗੀ ਨੂੰ ਰੌਸ਼ਨ ਕੀਤਾ। ਉਹ ਬਹੁਤ ਜਲਦੀ ਸਾਨੂੰ ਛੱਡ ਕੇ ਚਲੇ ਗਏ ਪਰ ਉਹ ਸਾਲਾਂ ਬੱਧੀ ਆਪਣੇ ਸ਼ਾਨਦਾਰ ਕੰਮ ਲਈ ਅਣਗਿਣਤ ਲੋਕਾਂ ਦੇ ਦਿਲਾਂ ਵਿੱਚ ਜਿਉਂਦੇ ਰਹਿਣਗੇ। ਉਸ ਦੀ ਮੌਤ ਦੁਖਦਾਈ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ। ਸ਼ਾਂਤੀ”

ਮਲੋਟ ਵਿੱਚ ਨੌਜਵਾਨ ਨੇ ਮਾਰਿਆ ਦਾਦਾ ਅਤੇ ਤਾਇਆ
ਖੇਡ ਵਿਭਾਗ ਵਿਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ - ਗੁਰਮੀਤ ਸਿੰਘ ਮੀਤ ਹੇਅਰ