ਵਿਜੀਲੈਂਸ ਬਿਊਰੋ ਨੇ ASI ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਬਠਿੰਡਾ, 4 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕ ਰਾਜ ਵਾਸੀ ਮੇਨ ਬਜ਼ਾਰ ਤਲਵੰਡੀ ਸਾਬੋ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਵੇਰਵਿਆਂ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਦੇ ਭਰਾ ਵੱਲੋਂ ਉਕਤ ਥਾਣੇ ਵਿੱਚ ਵਿਰੋਧੀ ਧਿਰ ਵਿਰੁੱਧ ਦਰਜ ਕਰਵਾਏ ਇੱਕ ਪੁਲਿਸ ਕੇਸ ਵਿੱਚ ਉਸਦੀ ਮੱਦਦ ਕਰਨ ਲਈ 20,000 ਰੁਪਏ ਬਤੌਰ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਨਾਂ ਤੋਂ 5000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਦੇਣ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਪੜਤਾਲ ਉਪਰੰਤ ਬਠਿੰਡਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ।
ਇਸ ਸਬੰਧੀ ਉਕਤ ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਉਨਾਂ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਖਿਲਾਫ ਕੈਨਾਲ ਕਲੋਨੀ ਥਾਣਾ ਬਠਿੰਡਾ ਵਿਖੇ ਤਾਇਨਾਤੀ ਦੌਰਾਨ ਪਹਿਲਾਂ ਵੀ ਸਾਲ 2020 ਵਿੱਚ 43,000 ਰੁਪਏ ਰਿਸ਼ਵਤ ਲੈਣ ਸਬੰਧੀ ਪ੍ਰਾਪਤ ਇੱਕ ਆਨਲਾਈਨ ਸ਼ਿਕਾਇਤ ਦੇ ਅਧਾਰ ਉਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਹੋਇਆ ਹੈ ਜੋ ਕਿ ਵਧੀਕ ਸੈਸ਼ਨਜ ਜੱਜ ਬਠਿੰਡਾ ਦੀ ਅਦਾਲਤ ਵਿੱਚ ਜੇਰੇ ਸਮਾਇਤ ਹੈ।

Vigilance Bureau nabs ASI for taking bribe Rs 15,000

Accused already facing corruption case for taking bribe Rs 43,000

Bathinda, March 4 : The Punjab Vigilance Bureau (VB) during its ongoing campaign against corruption in the state, on Saturday nabbed an Assistant Sub Inspector (ASI) Jagtar Singh, posted in police station, Talwandi Sabo, Bathinda district for demanding and accepting a bribe of Rs 15,000. He was earlier booked on an online complaint under prevention of corruption act for taking gratification of Rs 43,000 in 2020.

Disclosing this here today, a spokesperson of the VB said the above said police official has been arrested on the complainant of Janak Raj, resident of main bazaar Talwandi Sabo.

Giving details he added that the complainant has approached the VB and alleged that the above said police official has demanded Rs 20,000 as a bribe to help him in a police case already got registered by his brother against the opposite party in the police station. The complainant further informed that the said ASI had already taken Rs 5,000 and demanding to pay the remaining money.

The spokesperson informed that a VB team from Bathinda range has laid a trap and the accused police official has been arrested on the spot while taking a bribe of Rs 15,000 as second instalment from the complainant in the presence of two official witnesses.

In this regard a case under prevention of corruption act has been registered against the accused ASI at VB police station Bathinda range. Further investigation in this case was under progress.

He further added that that the above mentioned accused was earlier booked on an online complaint under prevention of corruption act in the year 2020 while posted at police station canal colony Bathinda for taking a bribe of Rs 43,000. This case was still pending in the court of additional district and sessions judge Bathinda.

ਕੀ ਹੈ ਉਹ ਸ਼ਰਾਬ ਪਾਲਿਸੀ ਜਿਸਦੇ ਕਾਰਨ ਸਿਸੋਦੀਆ ਨੂੰ CBI ਨੇ ਕੀਤਾ ਹੈ ਗ੍ਰਿਫ਼ਤਾਰ
ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਸੂਰਿਯਾ ਕਿਰਨ ਸ਼ੋਅ 6 ਤੇ 7 ਮਾਰਚ ਨੂੰ