ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 27 ਨੂੰ ਹੋਵੇਗਾ ਅੰਤਿਮ ਸੰਸਕਾਰ

ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਫੋਰਟੀਜ਼ ਹਸਪਤਾਲ ਮੋਹਾਲੀ ਵਿਖੇ ਦੇਹਾਂਤ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਦਾ ਪਾਰਥੀਵ ਸ਼ਰੀਰ ਕੱਲ੍ਹ 10 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਸੈਕਟਰ 28, ਚੰਡੀਗੜ੍ਹ ਵਿੱਖੇ ਸਮੂਹ ਸੰਗਤਾਂ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ।

ਉਸ ਉਪਰੰਤ 12 ਵਜੇ ਕਾਫ਼ਲੇ ਦੇ ਰੂਪ ਵਿੱਚ ਪਿੰਡ ਬਾਦਲ ਲਈ ਵਾਇਆ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਰਵਾਨਾ ਹੋਇਆ ਜਾਵੇਗਾ।

ਸ. ਪ੍ਰਕਾਸ਼ ਸਿੰਘ ਬਾਦਲ ਜੀ ਦਾ ਅੰਤਿਮ ਸੰਸਕਾਰ 27 ਅਪ੍ਰੈਲ 2023, ਦਿਨ ਵੀਰਵਾਰ ਦੁਪਹਿਰ 1 ਵਜੇ ਪਿੰਡ ਬਾਦਲ ਵਿੱਖੇ ਕੀਤਾ ਜਾਵੇਗਾ|

'ਵਾਰਿਸ ਪੰਜਾਬ ਦੇ' ਦਾ ਮੁਖੀ ਅਮ੍ਰਿਤਪਾਲ ਸਿੰਘ ਗਿਰਫ਼ਤਾਰ
ਪੰਜਾਬ ਵਿੱਚ ਮਹਿੰਗੀ ਹੋਈ ਬਿਜਲੀ