ਗੁਰਦੁਆਰਾ ਬੁੰਗਾ ਨਾਨਕਸਰ ਨੂੰ ਲੈ ਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਸੁਲਝਾਇਆ ਮਸਲਾ

   ਬਠਿੰਡਾ, 17 ਮਈ : ਬੀਤੇ ਕਈ ਦਿਨਾਂ ਤੋਂ ਜ਼ਿਲ੍ਹੇ ਅਧੀਨ ਪੈਂਦੀ  ਸਬ ਡਵੀਜ਼ਨ ਤਲਵੰਡੀ ਸਾਬੋ ਵਿਖੇ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਨੇੜੇ ਬਣੇ ਗੁਰਦੁਆਰਾ ਬੁੰਗਾ ਨਾਨਕਸਰ ਦੀ ਜ਼ਮੀਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਤੇ ਦਲਿਤ ਭਾਈਚਾਰੇ ਵਿਚਾਲੇ ਭਖੇ ਵਿਵਾਦ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਦੇ ਯਤਨਾ ਸਦਕਾ ਅੱਜ ਸੁਲਝਾ ਲਿਆ ਗਿਆ ਹੈ।

 ਇਸ ਮੌਕੇ ਦੋਵੇਂ ਧਿਰਾਂ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਾਂਝੇ ਤੌਰ ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ, ਜਿਨ੍ਹਾਂ ਵਲੋਂ ਇਸ ਵਿਵਾਦ ਦਾ ਆਪਣੀ ਸੂਝਬੂਝ ਦਿਖਾਉਂਦਿਆਂ ਦੋਵਾਂ ਧਿਰਾਂ ਦੇ ਮਸਲੇ ਨੂੰ ਹੱਲ ਕਰਨ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ।

               ਇਸ ਮੌਕੇ ਗੁਰਦੁਆਰਾ ਬੁੰਗਾ ਨਾਨਕਸਰ ਦੀ ਤਰਫ਼ੋ ਦਲਿਤ ਭਾਈਚਾਰੇ ਨਾਲ ਸਬੰਧਤ ਸ. ਕੁਲਦੀਪ ਸਿੰਘ ਸਰਦੂਲਗੜ੍ਹ ਨੇ ਵਿਵਾਦ ਨੂੰ ਹੱਲ ਕਰਨ ਦੇ ਮੱਦੇਨਜ਼ਰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿਖਾਈ ਗਈ ਖੁੱਲ੍ਹਦਿਲੀ ਅਤੇ ਇਸ ਮਸਲੇ ਨੂੰ ਹੱਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਅਤੇ ਉਪ ਮੰਡਲ ਮੈਜਿਸਟ੍ਰੇਟ ਸ਼੍ਰੀ ਗਗਨਦੀਪ ਸਿੰਘ ਨੇ ਦੋਵੇਂ ਧਿਰਾਂ ਨੂੰ ਮਿਲ ਬੈਠਣ ਲਈ ਪ੍ਰੇਰਿਤ ਕਰਨ ਲਈ ਦਿੱਤੇ ਗਏ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

          ਇਸੇ ਦੌਰਾਨ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਮੋਹਨ ਸਿੰਘ ਬੰਗੀ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਿਭਾਏ ਗਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਅੱਜ ਦੇ ਇਸ ਦਿਨ ਨੂੰ ਸੁਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਪਿਛਲੇ 23 ਸਾਲ ਤੋਂ ਚੱਲ ਰਹੇ ਕੇਸ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਨੇ ਦੋਵੇਂ ਧਿਰਾਂ ਦੀ ਭਾਵਨਾਵਾਂ ਨੂੰ ਸਮਝਦਿਆਂ ਮਸਲੇ ਨੂੰ ਸੁਲਝਾਇਆ। ਉਨ੍ਹਾਂ ਕਿਹਾ ਕਿ ਹੁਣ ਦੋਵੇਂ ਧਿਰਾਂ ਵਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਨੁਸਾਰ ਆਪਸੀ ਸਾਂਝੀਵਾਲਤਾ ਦਾ ਸੁਨੇਹਾ ਦਿੰਦਿਆਂ ਬਾਣੀ ਦਾ ਲਗਾਤਾਰ ਪ੍ਰਚਾਰ ਕੀਤਾ ਜਾਵੇਗਾ।

BSF RECOVERED NARCOTICS CONSIGNMENT DROPPED BY DRONE NEAR AMRITSAR BORDER
ਹੁਣ ਹੁਨਰਮੰਦ ਕਾਮੇ ਭਾਰਤ ਸਰਕਾਰ ਦੇ ਖਰਚੇ 'ਤੇ ਲੈਣਗੇ ਵਿਦੇਸ਼ਾਂ 'ਚ ਨੌਕਰੀ