ਬਠਿੰਡਾ :- ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਿੰਡ ਕੋਟ ਸ਼ਮੀਰ ਵਿਖੇ 7 ਜਨਵਰੀ ਨੂੰ ਇੱਕ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਇਸ ਰੈਲੀ ਦੀ ਅਗਵਾਈ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਕਾਂਗਰਸ ਦੀ ਚੋਣ ਲੜ ਚੁੱਕੇ ਹਰਵਿੰਦਰ ਸਿੰਘ ਲਾਡੀ ਕਰ ਰਹੇ ਹਨ। ਪਰ ਦੂਜੇ ਪਾਸੇ ਕਾਂਗਰਸ ਪਾਰਟੀ ਇਸ ਰੈਲੀ ਤੋਂ ਪਾਸ ਵੱਟ ਗਈ ਹੈ। ਕਾਂਗਰਸ ਲੀਡਰਸ਼ਿਪ ਦਾ ਇਲਜ਼ਾਮ ਹੈ ਕਿ ਕਿਸੇ ਵੀ ਤਰ੍ਹਾਂ ਦਾ ਸੱਦਾ ਪੱਤਰ ਉਹਨਾਂ ਨੂੰ ਪ੍ਰਾਪਤ ਨਹੀਂ ਹੋਇਆ ਜਿਸ ਕਰਕੇ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੀ ਸੀਨੀਅਰ ਮੀਤ ਪ੍ਰਧਾਨ ਕਿਰਨਦੀਪ ਕੌਰ ਵਿਰਕ ,ਜਨਰਲ ਸੈਕਟਰੀ ਬਲਦੇਵ ਸਿੰਘ ਮੈਂਬਰ ਬਲਾਕ ਸੰਮਤੀ ਸਮੇਤ ਕਿ ਪਿੰਡਾਂ ਦੇ ਪੰਚਾਂ ਸਰਪੰਚਾਂ ਵੱਲੋਂ ਕਾਂਗਰਸ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਕੇ ਨਵਜੋਤ ਸਿੰਘ ਸਿੱਧੂ ਦੀ ਕੋਟਸ਼ਮੀਰ ਰੈਲੀ ਖਿਲਾਫ ਮੋਰਚਾ ਖੋਲਦਿਆਂ ਪਾਰਟੀ ਹਾਈ ਕਮਾਂਡ ਤੋਂ ਕਾਰਵਾਈ ਦੀ ਮੰਗ ਕੀਤੀ ਜਾ ਗਈ ਹੈ। ਪ੍ਰੈਸ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਸੀਨੀਅਰ ਲੀਡਰ ਹਨ ਪਰ ਉਨਾਂ ਨੂੰ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਇਸ ਤਰ੍ਹਾਂ ਦੀਆਂ ਪਾਰਟੀ ਵਿਰੋਧੀ ਕਾਰਵਾਈਆਂ ਨਹੀਂ ਕਰਨੀਆਂ ਚਾਹੀਦੀਆਂ ਕਿਉਂ ਕਿ ਉਹਨਾਂ ਦੁਆਰਾ ਵੱਖ ਰੈਲੀਆਂ ਕਰਨ ਨਾਲ ਵਰਕਰ ਦਾ ਨੁਕਸਾਨ ਹੁੰਦਾ ਹੈ ਅਤੇ ਕਾਂਗਰਸ ਦਾ ਵੀ ਨੁਕਸਾਨ ਹੋ ਰਿਹਾ ਹੈ। ਉਹਨਾਂ ਕਿਹਾ ਕਿ ਜਦੋਂ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਪ੍ਰਧਾਨ ਸਨ ਤਾਂ ਉਸ ਵੇਲੇ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਉਹਨਾਂ ਦਾ ਪੂਰਾ ਸਾਥ ਦਿੱਤਾ ਗਿਆ ਤੇ ਹੁਣ ਉਹਨਾਂ ਨੂੰ ਵੀ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਕਬੂਲ ਕਰਨੀ ਚਾਹੀਦੀ ਹੈ। ਇਸ ਮੌਕੇ ਆਗੂਆਂ ਵੱਲੋਂ ਹਰਵਿੰਦਰ ਸਿੰਘ ਲਾਡੀ ਖਿਲਾਫ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਹਨਾਂ ਦੀ ਪਾਰਟੀ ਪ੍ਰਤੀ ਕੋਈ ਗਤੀਵਿਧੀ ਨਹੀਂ ਅਤੇ ਨਾ ਹੀ ਉਹ ਵਰਕਰਾਂ ਨਾਲ ਤਾਲਮੇਲ ਕਰ ਰਹੇ ਹਨ ਅਤੇ ਉਨਾਂ ਦੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵੇਲੇ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਨਜ਼ਰ ਨਾ ਆਉਣ ਕਰਕੇ ਪਾਰਟੀ ਵੱਲੋਂ ਉਹਨਾਂ ਦੀ ਮੁਢਲੀ ਮੈਂਬਰਸ਼ਿਪ 24 ਜੁਲਾਈ 2023 ਨੂੰ ਰੱਦ ਕਰ ਦਿੱਤੀ ਗਈ ਸੀ ਜਿਸ ਕਰਕੇ ਉਹਨਾਂ ਦਾ ਕਾਂਗਰਸ ਨਾਲ ਕੋਈ ਸੰਬੰਧ ਨਹੀਂ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਵੀ ਕੋਟ ਸ਼ਮੀਰ ਵਿਖੇ ਹੋ ਰਹੀ ਰੈਲੀ ਨਾਲ ਕੋਈ ਸੰਬੰਧ ਨਹੀਂ।
Like this:
Like Loading...
Related
ਨਵਜੋਤ ਸਿੱਧੂ ਦੀ ਰੈਲੀ ਤੋਂ ਪਹਿਲਾਂ ਕਾਂਗਰਸ ਵਿੱਚ ਬਗਾਵਤ

Share this:
Like this:
Related