ਮੌਜ਼ੂਦਾ ਡਿਪਟੀ ਕਮਿਸ਼ਨਰ ਅਤੇ ਆਬਕਾਰੀ ਕਮਿਸ਼ਨਰ ਵੀ ਜਾਂਚ ਦੇ ਘੇਰੇ ਵਿੱਚ
ਪੰਜਾਬ ਵਿਜੀਲੈਂਸ ਬਿਊਰੋ ਦੁਆਰਾ ਉਜਾਗਰ ਕੀਤੇ ਗਏ ਅਮਰੂਦ ਘੋਟਾਲੇ ਦੇ ਸਬੰਧ ਵਿੱਚ ਈਡੀ ਵੱਲੋਂ ਵੱਡੀ ਕਾਰਵਾਈ ਕਰਦਿਆਂ ਅੱਜ ਪੰਜਾਬ ਤੇ ਚੰਡੀਗੜ੍ਹ ਵਿੱਚ ਜਾਂਚ ਕੀਤੀ ਜਾ ਰਹੀ ਹੈ। ਦਿਨ ਚੜ੍ਹਦਿਆਂ ਹੀ ਪੰਜਾਬ ਅਤੇ ਚੰਡੀਗੜ੍ਹ ਦੇ 31 ਟਿਕਾਣਿਆਂ ‘ਤੇ ਈਡੀ ਦੀਆਂ ਟੀਮਾਂ ਨੇ ਰੇਡ ਕੀਤੀ। ਇਸ ਜਾਂਚ ਦੇ ਲਈ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਘਰ ਵੀ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ ਈਡੀ ਵੱਲੋਂ ਅਮਰੂਦ ਘੋਟਾਲੇ ਦੇ ਸਬੰਧ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਉੱਥੇ ਹੀ ਬਹੁ-ਚਰਚਿਤ ਸ਼ਰਾਬ ਨੀਤੀ ਦੇ ਸਬੰਧ ਵਿੱਚ ਵੀ ਵੱਖ ਵੱਖ ਸਰਕਾਰੀ ਅਧਿਕਾਰੀਆਂ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ ਹੈ। ਇਸ ਸਬੰਧ ਵਿੱਚ ਪੰਜਾਬ ਆਬਕਾਰੀ ਵਿਭਾਗ ਦੇ ਕਮਿਸ਼ਨਰ ਵਰੁਣ ਰੂਜਮ ਦੇ ਚੰਡੀਗੜ੍ਹ 20 ਸੈਕਟਰ ਸਥਿਤ ਘਰ ਵਿੱਚ ਵੀ ਛਾਪੇਮਾਰੀ ਕੀਤੀ ਗਈ ਹੈ। ਸ਼ਰਾਬ ਘੋਟਾਲੇ ਵਿੱਚ ਪਹਿਲਾਂ ਹੀ ਦਿੱਲੀ ਦੇ ਮੁੱਖ ਮੰਤਰੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਹਿਰਾਸਤ ਵਿੱਚ ਲਿਆ ਹੋਇਆ ਹੈ ਅਤੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਸਮੇਤ ਕਈ ਹੋਰ ਵਿਅਕਤੀ ਜੇਲ੍ਹ ਵਿੱਚ ਹਨ। ਇਸ ਸ਼ਰਾਬ ਘੋਟਾਲੇ ਦੇ ਸਿਲਸਿਲੇ ਵਿੱਚ ਆਮ ਆਦਮੀ ਪਾਰਟੀ ਦਿੱਲੀ ਦੇ ਲੀਡਰ ਦੀਪਕ ਸਿੰਗਲਾ ਤੋਂ ਵੀ ਪੁੱਛ ਗਿੱਛ ਕੀਤੀ ਜਾ ਰਹੀ ਹੈ।
ਜਿਕਰਯੋਗ ਹੈ ਕਿ ਅਮਰੂਦ ਬਾਗ਼ ਘੋਟਾਲੇ ਦੇ ਸਬੰਧ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2023 ਵਿੱਚ ਇੱਕ ਮੁਕੱਦਮਾ ਦਰਜ਼ ਕੀਤਾ ਸੀ ਜਿਸ ਵਿੱਚ ਵਿਜੀਲੈਂਸ ਨੇ ਕਿਹਾ ਸੀ ਕਿ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਮੁਆਵਜ਼ੇ ਦੀ ਰਾਸ਼ੀ ਜਾਰੀ ਕਰਨ ਵਿੱਚ ਅਧਿਕਾਰੀਆਂ ਵੱਲੋਂ ਵੱਡਾ ਗ਼ਬਨ ਕੀਤਾ ਗਿਆ ਹੈ। ਇਹ ਗਬਨ ਦੀ ਰਾਸ਼ੀ 137 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਘੋਟਾਲੇ ਦੇ ਸਿਲਸਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਉਸ ਸਮੇਂ ਦੇ ਬਾਗ਼ਬਾਨੀ ਵਿਕਾਸ ਅਫ਼ਸਰ ਜਸਪ੍ਰੀਤ ਸਿੰਘ ਸਿੱਧੂ ਨੂੰ ਗਿਰਫ਼ਤਾਰ ਵੀ ਕੀਤਾ ਸੀ ਜੋ ਕਿ ਉਸ ਸਮੇਂ ਡੇਰਾਬਸੀ ਵਿੱਚ ਤੈਨਾਤ ਸੀ। ਇਸ ਮਾਮਲੇ ਵਿੱਚ ਵਿਜ਼ੀਲੈਂਸ ਨੇ ਕੁੱਲ 21 ਵਿਅਕਤੀਆਂ ‘ਤੇ ਕੇਸ ਦਰਜ਼ ਕੀਤਾ ਸੀ।
Like this:
Like Loading...
Related
ਅਮਰੂਦ ਅਤੇ ਸ਼ਰਾਬ ਘੋਟਾਲੇ ਵਿੱਚ ਈਡੀ ਦੀ ਵੱਡੀ ਕਾਰਵਾਈ

Share this:
Like this:
Related